
ਕੇਂਦਰ ਦੇ UT ਮੁਲਾਜ਼ਮਾਂ ਬਾਰੇ ਫੈਸਲੇ 'ਚ ਕੁਝ ਗਲਤ ਨਹੀਂ: ਕੈਪਟਨ, ਵਿਰੋਧ ਕਰਨ ਵਾਲਿਆਂ ਦੀ ਅਲੋਚਨਾ (file photo)
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨਾਲ ਕੰਮ ਕਰਦੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਉਂਦਿਆਂ ਇਸ ਦੀ ਆਲੋਚਨਾ ਕੀਤੀ ਹੈ।
ਇੱਕ ਬਿਆਨ ਵਿੱਚ ਉਨ੍ਹਾਂ ਕਿਹਾ, ਇਹ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬ ਦੇ ਹਨ, ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। "ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ, ਤਾਂ ਇਸ ਵਿੱਚ ਕੀ ਗਲਤ ਹੈ ਅਤੇ ਚੰਡੀਗੜ੍ਹ 'ਤੇ ਪੰਜਾਬ ਦਾ ਦਾਅਵਾ ਇਸ ਨਾਲ ਕਿੱਥੇ ਪੇਤਲਾ ਹੋ ਜਾਂਦਾ ਹੈ?"
ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਜਾਣ ਵਾਲੇ ਕਿਸੇ ਵੀ ਕਦਮ ਦਾ ਵਿਰੋਧ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਮਾਨ ਨੂੰ ਆਪਣੇ ਸੁਪਰੀਮ ਲੀਡਰ ਅਰਵਿੰਦ ਕੇਜਰੀਵਾਲ ਤੋਂ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣੇ ਸਟੈਂਡ ਬਾਰੇ ਸਪੱਸ਼ਟੀਕਰਨ ਲੈਣ ਲਈ ਕਿਹਾ।
ਸਾਬਕਾ ਮੁੱਖ ਮੰਤਰੀ ਨੇ ਮਾਨ ਅਤੇ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਵੀ ਉਹੀ ਲਾਭ ਦੇਣ, ਜੋ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿੱਤੇ ਗਏ ਹਨ।
ਕੈਪਟਨ ਅਮਰਿੰਦਰ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਨਾਲ-ਨਾਲ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਕਿਹਾ ਕਿ ਉਹ ਰੁਟੀਨ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਗਲਤ ਜਾਣਕਾਰੀ ਦੇਣ ਤੋਂ ਗੁਰੇਜ਼ ਕਰਨ।
ਉਨ੍ਹਾਂ ਵਿਸ਼ੇਸ਼ ਤੌਰ 'ਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ 'ਆਪ' ਦੇ ਜਾਲ ਵਿੱਚ ਨਾ ਫਸਣ। "ਤੁਹਾਨੂੰ 'ਆਪ' ਸਰਕਾਰ ਨੂੰ ਉਨ੍ਹਾਂ ਵਾਅਦਿਆਂ 'ਤੇ ਜਵਾਬਦੇਹ ਬਣਾਉਣਾ ਚਾਹੀਦਾ ਹੈ ਜੋ ਉਨ੍ਹਾਂ ਨੇ ਕੀਤੇ ਸਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।