ਕਰਤਾਰਪੁਰ ਲਾਂਘਾ: ਸ਼ਰਧਾਲੂਆਂ ਦੀ ਸਹੂਲਤ ਲਈ ਕੈਪਟਨ ਨੇ ਕੇਂਦਰ ਅੱਗੇ ਰੱਖੀਆਂ ਇਹ ਮੰਗਾਂ...

ਕਰਤਾਰਪੁਰ ਲਾਂਘਾ: ਸ਼ਰਧਾਲੂਆਂ ਦੀ ਸਹੂਲਤ ਲਈ ਕੈਪਟਨ ਨੇ ਕੇਂਦਰ ਅੱਗੇ ਰੱਖੀਆਂ ਇਹ ਮੰਗਾਂ...

ਕਰਤਾਰਪੁਰ ਲਾਂਘਾ: ਸ਼ਰਧਾਲੂਆਂ ਦੀ ਸਹੂਲਤ ਲਈ ਕੈਪਟਨ ਨੇ ਕੇਂਦਰ ਅੱਗੇ ਰੱਖੀਆਂ ਇਹ ਮੰਗਾਂ...

  • Share this:
    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵਾਸਤੇ ਆਨਲਾਈਨ ਅਪਲਾਈ ਕਰਨ ਲਈ ਮਿੱਥੇ ਗਏ 30 ਦਿਨ ਦੇ ਸਮੇਂ ਨੂੰ ਘਟਾਉਣ ਦੀ ਮੰਗ ਕੀਤੀ ਹੈ।

    ਮੁੱਖ ਮੰਤਰੀ ਨੇ ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਕਰਤਾਰਪੁਰ ਲਾਂਘੇ ਦੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਟੀਮ ਨੂੰ ਸ਼ਰਧਾਲੂਆਂ ਲਈ ਈ-ਪਰਮਿਟ ਜਾਰੀ ਕਰਨ ਦੀ ਸੰਭਾਵਨਾ ਤਲਾਸ਼ਣ ਤੋਂ ਇਲਾਵਾ ਡੇਰਾ ਬਾਬਾ ਨਾਨਕ ਵਿਖੇ ਪਾਸਪੋਰਟ ਸੇਵਾ ਕੇਂਦਰ ਸਥਾਪਤ ਕਰਨ ਲਈ ਵੀ ਆਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ’ਤੇ ਦਬਾਅ ਬਣਾ ਕੇ ਸ਼ਰਧਾਲੂਆਂ ਲਈ ਮਿੱਥੀ 20 ਡਾਲਰ ਫੀਸ ਨੂੰ ਹਟਾਉਣ ਦੀ ਮੁੜ ਅਪੀਲ ਕੀਤੀ।

    ਇਸੇ ਦੌਰਾਨ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਰੀਜਨਲ ਪਾਸਪੋਰਟ ਅਫ਼ਸਰ ਨੂੰ ਆਖਿਆ ਕਿ ਸ਼ਰਧਾਲੂਆਂ ਨੂੰ ਪਹਿਲ ਦੇ ਆਧਾਰ ’ਤੇ ਪਾਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਲਈ ਫਾਸਟ ਟਰੈਕ ਅਤੇ ਪਹੁੰਚਯੋਗ ਢੰਗ-ਤਰੀਕਾ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਆਖਿਆ ਕਿ ਆਨਲਾਈਨ ਅਪਲਾਈ ਕਰਨ ਲਈ ਸ਼ਰਧਾਲੂਆਂ ਦੀ ਮਦਦ ਵਾਸਤੇ ਸੂਬਾ ਭਰ ਵਿੱਚ ਪਾਸਪੋਰਟ ਕੈਂਪ ਲਾਉਣੇ ਤੁਰਤ ਸ਼ੁਰੂ ਕੀਤੇ ਜਾਣ। ਸ਼ਰਧਾਲੂਆਂ ਦੀ ਸਹੂਲਤ ਲਈ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪ੍ਰਤੀ ਵਿਅਕਤੀ 10 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ।

    ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਅਤੇ ਸੁਰੱਖਿਆ ਦੇ ਮਜ਼ਬੂਤ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ 15,78,09,000 ਦੀ ਰਕਮ ਪ੍ਰਵਾਨ ਕੀਤੀ ਹੈ। ਇਸ ਬੁਨਿਆਦੀ ਢਾਂਚੇ ਵਿੱਚ ‘ਐਚ’ ਟਾਈਪ ਬਿਲਡਿੰਗ ਵਾਲਾ ਪੁਲਿਸ ਥਾਣਾ, ਪੁਲਿਸ ਲਈ ਦਫ਼ਤਰ ਦੀ ਜਗਾ ਤੋਂ ਇਲਾਵਾ 50 ਰਿਹਾਇਸ਼ੀ ਫਲੈਟ ਅਤੇ 150 ਪੁਲੀਸ ਮੁਲਾਜ਼ਮਾਂ ਲਈ ਹੋਸਟਲ ਦੀ ਰਿਹਾਇਸ਼ ਸ਼ਾਮਲ ਹੈ।
    First published: