ਕੈਪਟਨ ਵੱਲੋਂ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ, ਜਥੇਬੰਦੀਆਂ ਨੇ ਜਤਾਇਆ ਇਤਰਾਜ...

News18 Punjabi | News18 Punjab
Updated: February 21, 2021, 10:34 AM IST
share image
ਕੈਪਟਨ ਵੱਲੋਂ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ, ਜਥੇਬੰਦੀਆਂ ਨੇ ਜਤਾਇਆ ਇਤਰਾਜ...
ਕੈਪਟਨ ਵੱਲੋਂ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ, ਜਥੇਬੰਦੀਆਂ ਨੇ ਜਤਾਇਆ ਇਤਰਾਜ...

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਨੇ ਆਖਿਆ ਹੈ ਕਿ ਅੰਦੋਲਨ ਦੇ ਹੱਲ ਲਈ ਵਿਚਲਾ ਰਾਹ ਕੱਢਣਾ ਚਾਹੀਦਾ ਹੈ। ਜੇਕਰ ਖੇਤੀ ਕਾਨੂੰਨ 2 ਸਾਲ ਲਈ ਰੱਦ ਕਰ ਦਿੱਤੇ ਜਾਂਦੇ ਹਨ ਤਾਂ ਗੱਲ ਬਣ ਸਕਦੀ ਹੈ।

ਉਨ੍ਹਾਂ ਕਿਹਾ ਕਿ ਹਰ ਮਸਲਾ ਗੱਲਬਾਤ ਰਾਹੀਂ ਹੀ ਹੱਲ ਹੁੰਦਾ ਹੈ ਤੇ ਇਸ ਪਾਸੇ ਵੀ ਪਹਿਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਜੰਗ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨਾਂ ਉਤੇ ਦੋ ਸਾਲ ਦੀ ਰੋਕ ਉਤੇ ਗੱਲ ਬਣ ਸਕਦੀ ਹੈ।
ਉਧਰ, ਕਿਸਾਨ ਜਥੇਬੰਦੀਆਂ ਨੇ ਕੈਪਟਨ ਨੂੰ ਅਜਿਹੇ ਬਿਆਨ ਦੇਣ ਤੋਂ ਵਰਜਿਆ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਨਾਲ ਅੰਦੋਲਨ ਨੂੰ ਢਾਹ ਲੱਗ ਸਕਦੀ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅੱਗੇ ਖੇਤੀ ਕਾਨੂੰਨਾਂ ਉਤੇ ਡੇਢ ਸਾਲ ਲਈ ਰੋਕ ਲਾਉਣ ਦਾ ਪ੍ਰਸਤਾਵ ਰੱਖਿਆ ਸੀ ਜਿਸ ਨੂੰ ਜਥੇਬੰਦੀਆਂ ਨੇ ਨਕਾਰ ਦਿੱਤਾ ਸੀ।

ਕਿਸਾਨਾਂ ਦਾ ਕਹਿਣਾ ਹੈ ਕਿ ਤਿੰਨੇ ਕਾਨੂੰਨ ਰੱਦ ਕੀਤੇ ਜਾਣ ਤੇ ਐਮਐਸਪੀ ਉਤੇ ਕਾਨੂੰਨ ਬਣੇ। ਇਸ ਤੋਂ ਘੱਟ ਕੁਝ ਵੀ ਮਨਜੂਰ ਨਹੀਂ ਹੈ। ਹੁਣ ਕੈਪਟਨ ਦੇ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕੈਪਟਨ ਦੇ ਇਸ ਬਿਆਨ ਉਤੇ ਇਤਰਾਜ ਜਤਾਇਆ ਹੈ।
Published by: Gurwinder Singh
First published: February 21, 2021, 10:32 AM IST
ਹੋਰ ਪੜ੍ਹੋ
ਅਗਲੀ ਖ਼ਬਰ