Home /News /punjab /

ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ 'ਤੇ BJP 'ਚ ਹੋਏ ਸ਼ਾਮਲ, ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕੀਤਾ ਸਵਾਗਤ

ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ 'ਤੇ BJP 'ਚ ਹੋਏ ਸ਼ਾਮਲ, ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕੀਤਾ ਸਵਾਗਤ

ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ 'ਤੇ BJP 'ਚ ਹੋਏ ਸ਼ਾਮਲ, ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕੀਤਾ ਸਵਾਗਤ

ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ 'ਤੇ BJP 'ਚ ਹੋਏ ਸ਼ਾਮਲ, ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕੀਤਾ ਸਵਾਗਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਉਨ੍ਹਾਂ ਦਾ ਪਾਰਟੀ  'ਚ ਸਵਾਗਤ ਕੀਤਾ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਵਿੱਚ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਕੇਵਲ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਹਰਚੰਦ ਕੌਰ, ਹਰਜਿੰਦਰ ਠੇਕੇਦਾਰ, ਬਲਬੀਰ ਰਾਣੀ ਸੋਢੀ, ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਰਣਇੰਦਰ ਸਿੰਘ ਸ਼ਾਮਲ ਸਨ। 

ਹੋਰ ਪੜ੍ਹੋ ...
 • Share this:

  ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਉਨ੍ਹਾਂ ਦਾ ਪਾਰਟੀ  'ਚ ਸਵਾਗਤ ਕੀਤਾ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਵਿੱਚ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਕੇਵਲ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਹਰਚੰਦ ਕੌਰ, ਹਰਜਿੰਦਰ ਠੇਕੇਦਾਰ, ਬਲਬੀਰ ਰਾਣੀ ਸੋਢੀ, ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਰਣਇੰਦਰ ਸਿੰਘ ਹਨ।

  ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਾਰਟੀ ਵਰਕਰਾਂ ਦਾ ਭਾਜਪਾ ਵਿੱਚ ਸਵਾਗਤ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਦੇਸ਼ ਦੀ ਰੱਖਿਆ ਲਈ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਜ਼ਰੂਰੀ ਹੈ। ਤੋਮਰ ਨੇ ਕਿਹਾ ਕਿ ਕੈਪਟਨ ਸਾਹਬ ਦੀ ਸੋਚ ਭਾਜਪਾ ਵਰਗੀ ਹੈ। ਸਭ ਤੋਂ ਪਹਿਲਾਂ ਕੌਮ ਦੀ ਸੋਚ ਹੈ ਅਤੇ ਫਿਰ ਪਾਰਟੀ ਭਾਜਪਾ ਦੀ, ਜਿਸ ਨੂੰ ਕੈਪਟਨ ਸਾਹਬ ਨੇ ਹਮੇਸ਼ਾ ਅਪਣਾਇਆ।

  ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਗੱਲਬਾਤ ਕੀਤੀ ਹੈ। ਇਸ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਤੁਸੀਂ ਪੰਜਾਬ ਦਾ ਕੋਈ ਭਵਿੱਖ ਦੇਖਣਾ ਚਾਹੁੰਦੇ ਹੋ ਤਾਂ ਭਾਜਪਾ ਵਿੱਚ ਰਲੇਵਾਂ ਕਰ ਲਓ। ਉਨ੍ਹਾਂ ਨੇ ਕਿਹਾ ਕਿ ਸਾਡੀ ਅਤੇ ਭਾਜਪਾ ਦੀ ਵਿਚਾਰਧਾਰਾ ਇੱਕੋ ਹੈ।

  ਪਿਛਲੇ ਸਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

  ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਨਵੀਂ ਸਿਆਸੀ ਪਾਰਟੀ ਬਣਾਈ ਸੀ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਨੇ ਕਾਂਗਰਸ ਛੱਡ ਕੇ ਪੰਜਾਬ ਵਿੱਚ ਭਾਜਪਾ ਨਾਲ ਗੱਠਜੋੜ ਕਰਕੇ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ। ਉਸ ਸਮੇਂ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੇ ਭਾਜਪਾ ਨਾਲ ਤਾਲਮੇਲ ਕਰਕੇ ਟਿਕਟਾਂ ਦੀ ਵੰਡ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਪਰ ਪੰਜਾਬ ਵਿੱਚ ‘ਆਪ’ ਦੀ ਹਨੇਰੀ ਦੇ ਮੱਦੇਨਜ਼ਰ ਕੈਪਟਨ ਦੀ ਪਾਰਟੀ ਦੇ ਹੋਸ਼ ਉੱਡ ਗਏ ਅਤੇ ਭਾਜਪਾ ਵੀ ਹਾਸ਼ੀਏ ’ਤੇ ਚਲੀ ਗਈ।

  Published by:Drishti Gupta
  First published:

  Tags: BJP, Captain, Captain Amarinder Singh, Punjab