ਕੈਪਟਨ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼

News18 Punjabi | News18 Punjab
Updated: November 21, 2020, 4:11 PM IST
share image
ਕੈਪਟਨ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼
ਕੈਪਟਨ ਵਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਲੀ ਨੂੰ ਵੱਡੇ ਪੈਮਾਨੇ 'ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ ਕੀਤੀ ਗਈ ਅਤੇ ਮੁੱਖ ਮੰਤਰੀ ਨੇ ਸੂਬੇ ਅੰਦਰ ਮਹਾਂਮਾਰੀ ਦੀ ਰੋਕਥਾਮ ਵਿਚ ਮਿਸਾਲੀ ਕੰਮ ਕਰ ਰਹੇ ਪੰਜਾਬ ਦੇ ਕੋਵਿਡ ਯੋਧਿਆਂ ਦੀ ਦਿਲੋਂ ਸਰਾਹਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਤਿਆਰੀ ਖਾਤਰ ਸਿਹਤ ਸੁਵਿਧਾਵਾਂ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ।

ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਦਿੱਲੀ ਸਖਤ ਲੜਾਈ ਲੜ ਰਹੀ ਹੈ ਅਤੇ ਲੋੜ ਪੈਣ 'ਤੇ ਅਸੀਂ ਹਰ ਸਹਾਇਤਾ ਲਈ ਹਾਜ਼ਰ ਹਾਂ। ਮੈਂ ਇਹ ਪਹਿਲਾਂ ਕਹਿ ਚੁੱਕਾ ਹਾਂ''। ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਆਖਿਆ ਇਹ ਕੋਈ ਨਹੀਂ ਜਾਣਦਾ ਕਿ ਪੰਜਾਬ ਵਿੱਚ ਦੂਜੀ ਲਹਿਰ ਕਦੋਂ ਆਵੇਗੀ, ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ) ਅਤੇ ਹੋਰ ਸੂਬਿਆਂ/ਖੇਤਰਾਂ ਦੇ ਤਜ਼ਰਬੇ ਦਰਸਾਉਂਦੇ ਹਨ ਕਿ ਇਹ ਸੰਭਾਵਿਤ ਤੌਰ 'ਤੇ ਇਹ ਜ਼ਰੂਰ ਵਾਪਰੇਗਾ। ਉਨ੍ਹਾਂ ਸਿਹਤ ਵਿਭਾਗ ਅਤੇ ਓ.ਟੀ.ਐਸ. ਮੁਲਾਜ਼ਮਾਂ 'ਤੇ ਪੂਰਾ ਵਿਸ਼ਵਾਸ ਜਤਾਇਆ ਕਿ ਉਹ ਇਸ ਵੰਗਾਰ ਖਿਲਾਫ ਮੁੜ ਪੂਰੀ ਇਕਜੁੱਟਤਾ ਨਾਲ ਖੜਨਗੇ।

ਉਨ੍ਹਾਂ ਆਉਂਦੇ ਕੁਝ ਮਹੀਨਿਆਂ ਲਈ, ਜਦੋਂ ਤੱਕ ਕੋਵਿਡ ਦੀ ਦਵਾਈ ਨਹੀਂ ਆ ਜਾਂਦੀ, 'ਮਾਸਕ ਦੀ ਦਵਾਈ ਹੈ' ਨੂੰ ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ਐਲਾਨਿਆ। ਸੂਬੇ ਅੰਦਰ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਸੂਬੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਕਰਵਾਉਣ ਲਈ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਡਿਜੀਟਲੀ ਆਗਾਜ਼ ਕਰਦਿਆਂ ਮੁੱਖ ਮੰਤਰੀ ਵੱਲੋਂ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਯਤਨਾਂ ਦੀ ਸਰਾਹਨਾ ਕੀਤੀ ਗਈ ਜਿਨ੍ਹਾਂ ਮਹਿਜ ਤਿੰਨ ਵਰ੍ਹਿਆਂ ਵਿੱਚ ਹੀ ਇਨ੍ਹਾਂ ਕੇਂਦਰਾਂ ਦੀ ਕਾਮਯਾਬੀ ਦੀ ਕਹਾਣੀ ਸਿਰਜੀ ਹੈ।
ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਉਠਾਏ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਤੇ ਤੀਜੇ ਪੱਧਰ ਦੀਆਂ ਇਲਾਜ ਸੁਵਿਧਾਵਾਂ ਵਿਖੇ ਮਰੀਜ਼ਾਂ ਲਈ ਇਲਾਜ ਵਿਵਸਥਾ ਅਤੇ ਟੈਸਟਿੰਗ ਸੁਵਿਧਾਵਾਂ ਵੱਡੇ ਪੈਮਾਨੇ 'ਤੇ ਵਧਾਉਣ ਦੇ ਨਾਲ-ਨਾਲ ਪਲਾਜ਼ਮਾਂ ਬੈਂਕ ਖੋਲ੍ਹੇ ਜਾ ਚੁੱਕੇ ਹਨ ਅਤੇ ਮਿਸ਼ਨ ਫਤਿਹ ਤਹਿਤ ਘਰਾਂ ਅੰਦਰ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਮੁਫਤ ਕੋਰੋਨਾ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।
Published by: Gurwinder Singh
First published: November 21, 2020, 4:11 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading