ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

 • Share this:
  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

  ਇਸ ਤੋਂ ਪਹਿਲਾਂ ਸ੍ਰੀ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਅਤੇ ਵਾਰ -ਵਾਰ "ਅਪਮਾਨ" ਕਰਨ 'ਤੇ ਨਾਰਾਜ਼ਗੀ ਅਤੇ ਨਾਖੁਸ਼ੀ ਜ਼ਾਹਰ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਸਮਰਥਕ ਵਿਧਾਇਕਾਂ ਨਾਲ ਮੀਟਿੰਗ ਵਿੱਚ ਅਸਤੀਫਾ ਦੇਣ ਬਾਰੇ ਫੈਸਲਾ ਲਿਆ।

  ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ। ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕੀਤਾ। ਕੈਪਟਨ ਨੂੰ ਹਾਈਕਮਾਨ ਨੇ ਸਨਮਾਨਜਨਕ ਤਰੀਕੇ ਨਾਲ ਅਹੁਦਾ ਛੱਡਣ ਦਾ ਮੌਕਾ ਦਿੱਤਾ ਸੀ। ਇਸੇ ਲਈ ਮੀਟਿੰਗ ਸ਼ਾਮ ਨੂੰ ਰੱਖੀ ਗਈ ਸੀ।
  Published by:Gurwinder Singh
  First published: