Home /News /punjab /

ਕੈਪਟਨ ਨੇ ਕਿਸਾਨੀ ਸੰਘਰਸ਼ 'ਚ ਪਾਏ ਆਪਣੇ ਯੋਗਦਾਨ ਨੂੰ ਕੀਤਾ ਯਾਦ, ਕਿਹਾ-ਪੰਜਾਬ ਸਰਕਾਰ ਬਾਕੀ ਬਚੇ ਵਾਅਦੇ ਪੂਰੇ ਕਰੇ..

ਕੈਪਟਨ ਨੇ ਕਿਸਾਨੀ ਸੰਘਰਸ਼ 'ਚ ਪਾਏ ਆਪਣੇ ਯੋਗਦਾਨ ਨੂੰ ਕੀਤਾ ਯਾਦ, ਕਿਹਾ-ਪੰਜਾਬ ਸਰਕਾਰ ਬਾਕੀ ਬਚੇ ਵਾਅਦੇ ਪੂਰੇ ਕਰੇ..

ਕੈਪਟਨ ਨੇ ਕਿਸਾਨੀ ਸੰਘਰਸ਼ 'ਚ ਪਾਏ ਆਪਣੇ ਯੋਗਦਾਨ ਨੂੰ ਕੀਤਾ ਯਾਦ, ਕਿਹਾ-ਪੰਜਾਬ ਸਰਕਾਰ ਬਾਕੀ ਬਚੇ ਵਾਅਦੇ ਪੂਰੇ ਕਰੇ.. (ਫਾਇਲ ਫੋਟੋ)

ਕੈਪਟਨ ਨੇ ਕਿਸਾਨੀ ਸੰਘਰਸ਼ 'ਚ ਪਾਏ ਆਪਣੇ ਯੋਗਦਾਨ ਨੂੰ ਕੀਤਾ ਯਾਦ, ਕਿਹਾ-ਪੰਜਾਬ ਸਰਕਾਰ ਬਾਕੀ ਬਚੇ ਵਾਅਦੇ ਪੂਰੇ ਕਰੇ.. (ਫਾਇਲ ਫੋਟੋ)

ਉਨ੍ਹਾਂ ਯਾਦ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਇਕ ਸਾਲ ਪਹਿਲਾਂ ਵਿਅਕਤੀਗਤ ਤੌਰ ਉਤੇ ਕਿਸਾਨ ਅੰਦੋਲਨ ਵਿਚ ਹਿੱਸਾ ਲਿਆ ਤੇ ਕਿਸਾਨਾਂ ਨੂੰ ਆਪਣਾ ਪ੍ਰਦਰਸ਼ਨ ਦਿੱਲੀ ਲੈ ਕੇ ਜਾਣ ਲਈ ਸਮਰੱਥਨ ਤੇ ਉਤਸ਼ਾਹ ਦਿੱਤਾ।

  • Share this:
    ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਬਾਰਡਰਾਂ ਦੇ ਨਾਲ ਕਿਸਾਨਾਂ ਦੇ ਅੰਦੋਲਨ ਦੀ ਸਫਲਤਾਪੁਰਵਕ ਸਮਾਪਤੀ ਉਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕਿਸਾਨ 380 ਦਿਨਾਂ ਦੇ ਤਪ, ਤਿਆਗ ਅਤੇ ਤਪੱਸਿਆ ਤੋਂ ਬਾਅਦ ਘਰ ਪਰਤ ਰਹੇ ਹਨ।

    ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਘਰ ਪਰਤ ਰਹੇ ਕਿਸਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਨੁਸ਼ਾਸਨ, ਸੰਜਮ ਅਤੇ ਹਿੰਮਤ ਦੇ ਕਾਰਨ ਹੀ ਅੰਦੋਲਨ ਆਪਣੇ ਨਿਰਣਾਇਕ ਅੰਤ ਤੱਕ ਪਹੁੰਚਿਆ ਅਤੇ ਭਾਰਤ ਸਰਕਾਰ ਨੂੰ ਆਖਿਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਿਆ।

    ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਵਿਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਉਨ੍ਹਾਂ ਵਿਚੋਂ ਕਈ ਵਾਅਦਿਆਂ ਨੂੰ ਪੂਰਾ ਕਰ ਚੁੱਕੇ ਹਨ ਤੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਾਕੀ ਰਹਿੰਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨਾ ਹੁਣ ਸਰਕਾਰ ਦੇ ਹੱਥ ਹੈ।

    ਕੈਪਟਨ ਅਮਰਿੰਦਰ ਨੇ ਇਸ ਮਾਮਲੇ ਦੇ ਹੱਲ ਹੋਣ ਉਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਯਾਦ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਇਕ ਸਾਲ ਪਹਿਲਾਂ ਵਿਅਕਤੀਗਤ ਤੌਰ ਉਤੇ ਕਿਸਾਨ ਅੰਦੋਲਨ ਵਿਚ ਹਿੱਸਾ ਲਿਆ ਅਤੇ ਕਿਸਾਨਾਂ ਨੂੰ ਆਪਣਾ ਪ੍ਰਦਰਸ਼ਨ ਦਿੱਲੀ ਲੈ ਕੇ ਜਾਣ ਲਈ ਸਮਰੱਥਨ ਤੇ ਉਤਸ਼ਾਹ ਦਿੱਤਾ।

    ਉਹ ਖੁਸ਼ ਹਨ ਕਿ ਸਾਡਾ ਉਦੇਸ਼ ਪੂਰਾ ਹੋ ਗਿਆ ਹੈ ਅਤੇ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਨਾਲ ਸਾਡੇ ਕਿਸਾਨ ਭਾਈਚਾਰੇ ਨੂੰ ਸੰਤੁਸ਼ਟੀ ਮਿਲੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੇ ਸਨ, ਪਰ ਮੰਦਭਾਗਾ ਰਿਹਾ ਕਿ ਪਹਿਲਾਂ ਕੋਰੋਨਾ ਮਹਾਂਮਾਰੀ ਤੇ ਬਾਅਦ ਵਿੱਚ ਉਨ੍ਹਾਂ ਦੇ ਬਦਲੇ ਜਾਣ ਨਾਲ ਕੁੱਝ ਮੰਗਾਂ ਹਾਲੇ ਵੀ ਪੂਰੀਆਂ ਹੋਣੀਆਂ ਬਾਕੀ ਹਨ, ਜਿਨ੍ਹਾਂ ਹੁਣ ਨਵੀਂ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ।

    ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਕਿਸਾਨ ਭਰਾਵਾਂ ਤੇ ਭੈਣਾਂ ਨੂੰ ਇਕ ਵਾਰ ਫਿਰ ਤੋਂ ਭਰੋਸਾ ਦੇਣਾ ਚਾਹੁੰਦੇ ਹਨ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਣਗੇ। ਜਿਵੇਂ ਉਹ ਸਾਲ 2004 ਵਿਚ ਦੂਜੇ ਸੂਬਿਆਂ ਨਾਲ ਪਾਣੀ ਦੀ ਵੰਡ ਸਬੰਧੀ ਸਮਝੌਤਿਆਂ ਨੂੰ ਰੱਦ ਕਰਨ ਵਾਸਤੇ ਪੰਜਾਬ ਟਰਮੀਨੇਸ਼ਨ ਆਫ (ਵਾਟਰ ਸ਼ੇਅਰਿੰਗ) ਐਗਰੀਮੈਂਟ ਲੈ ਕੇ ਆਏ ਸਨ ਤਾਂ ਜੋ ਸਾਡੇ ਪਾਣੀਆਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਬੰਜਰ ਨਾ ਬਣੇ।
    Published by:Gurwinder Singh
    First published:

    Tags: Captain Amarinder Singh, Kisan andolan

    ਅਗਲੀ ਖਬਰ