ਕੋਰੋਨਾ ਦੇ ਵਧਦੇ ਕਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖਤ ਫੈਸਲੇ ਲੈ ਲਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਰੀਵਿਊ ਮੀਟਿੰਗ ਵਿਚ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈ ਹੈ। ਹੁਣ ਸਿਆਸੀ ਇਕੱਠਾਂ ਉਤੇ ਰੋਕ ਲਗਾ ਦਿੱਤੀ ਗਈ ਹੈ। ਰਾਤ ਦਾ ਕਰਫਿਊ ਵਧਾ ਕੇ 30 ਅਪਰੈਲ ਤੱਕ ਕਰ ਦਿੱਤਾ ਗਿਆ ਹੈ।
ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ। ਸਾਰੇ ਸਰਕਾਰੀ ਮੁਲਾ਼ਜ਼ਮਾਂ ਨੂੰ ਦਫਤਰਾਂ ਵਿਚ ਮਾਸਕ ਲਾਜ਼ਮੀ ਪਾਉਣਾ ਪਵੇਗਾ। 30 ਅਪਰੈਲ ਤੱਕ ਸਾਰੀਆਂ ਵਿਦਿਅਕ ਸੰਸਥਾਵਾਂ ਵੀ ਬੰਦ ਰਹਿਣਗੀਆਂ। 30 ਅਪਰੈਲ ਤੱਕ ਭੀੜ ਇਕੱਠੀ ਹੋਣ ਵਾਲੀਆਂ ਖੇਡਾਂ ਉਤੇ ਵੀ ਰੋਕ ਲਗਾ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਰਾਤ ਦੇ ਕਰਫਿਊ ਨੂੰ ਪੂਰੇ ਪੰਜਾਬ ਵਿਚ 9 ਵਜੇ ਤੋਂ ਵਧਾ ਕੇ ਸਵੇਰੇ 5 ਵਜੇ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਹੁਣ ਤੱਕ 12 ਜ਼ਿਲ੍ਹਿਆਂ ਵਿਚ ਲਾਗੂ ਕੀਤਾ ਗਿਆ ਸੀ। ਅੰਤਿਮ ਸੰਸਕਾਰ / ਵਿਆਹ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਘਰਾਂ ਦੇ ਅੰਦਰ ਘਟਾ ਕੇ 50 ਅਤੇ ਬਾਹਰ 100 ਕਰ ਦਿੱਤੀ ਗਈ ਹੈ। ਦਫਤਰ ਵਿਚ ਸਾਰੇ ਸਰਕਾਰੀ ਕਰਮਚਾਰੀਆਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਸਕੂਲ ਸਮੇਤ ਸਾਰੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨਾ ਦਾ ਫੈਸਲਾ ਵੀ 30 ਅਪ੍ਰੈਲ ਤੱਕ ਲਾਗੂ ਰਹੇਗਾ। ਕੈਪਟਨ ਅਮਰਿੰਦਰ ਨੇ ਕੋਵਿਡ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦਿਆਂ ਰਾਜ ਵਿਚ ਉੱਚ ਸਕਾਰਾਤਮਕਤਾ ਅਤੇ ਮੌਤ ਦਰਾਂ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਵਿਚ 85% ਤੋਂ ਵੱਧ ਕੇਸ ਯੂਕੇ ਦੇ ਸਟ੍ਰੇਨ ਦੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।