ਅੰਦਰੂਨੀ ਕਲੇਸ਼ ਨਿਬੇੜਨ ਦੀਆਂ ਕੋਸ਼ਿਸ਼ਾਂ, ਕੈਪਟਨ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

News18 Punjabi | News18 Punjab
Updated: July 6, 2021, 6:44 PM IST
share image
ਅੰਦਰੂਨੀ ਕਲੇਸ਼ ਨਿਬੇੜਨ ਦੀਆਂ ਕੋਸ਼ਿਸ਼ਾਂ, ਕੈਪਟਨ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
ਅੰਦਰੂਨੀ ਕਲੇਸ਼ ਨਿਬੇੜਨ ਦੀਆਂ ਕੋਸ਼ਿਸ਼ਾਂ, ਕੈਪਟਨ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ ਹੈ। ਉਹ ਸਵੇਰੇ 11 ਵਜੇ ਹੈਲੀਕਾਪਟਰ ਰਾਹੀਂ ਨਵੀਂ ਦਿੱਲੀ ਲਈ ਰਵਾਨਾ ਹੋਏ। ਸ਼ਾਮ ਪੰਜ ਵਜੇ ਉਹ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ 10 ਜਨਪਥ ਪੁੱਜੇ।

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਨੇਤਾਵਾਂ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਨਾਲ ਲੰਬੀ ਮੁਲਾਕਾਤ ਤੋਂ ਕੁਝ ਦਿਨ ਬਾਅਦ ਕੈਪਟਨ ਦੀ ਇਹ ਮੁਲਾਕਾਤ ਹੋਈ ਹੈ।

ਇਹ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗਾਂ ਵਿਚ ਕਾਂਗਰਸ ਹਾਈ ਕਮਾਂਡ ਦੁਆਰਾ ਸਿੱਧੂ ਨੂੰ ਪਾਰਟੀ ਜਾਂ ਸੰਗਠਨ ਵਿਚ ਸਤਿਕਾਰਯੋਗ ਅਹੁਦੇ ਦੀ ਪੇਸ਼ਕਸ਼ ਨਾਲ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਮੇਂ ਸਿੱਧੂ ਵਾਰ-ਵਾਰ ਜ਼ੋਰ ਦੇ ਰਹੇ ਹਨ ਕਿ ਉਹ ਮੁੱਖ ਮੰਤਰੀ ਨਾਲ ਕੰਮ ਨਹੀਂ ਕਰ ਸਕਦੇ।

ਹਾਲ ਹੀ ਦੇ ਹਫਤਿਆਂ ਵਿੱਚ ਸਿੱਧੂ ਅਤੇ ਪੰਜਾਬ ਦੇ ਕੁਝ ਹੋਰ ਨੇਤਾਵਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਸਿੱਧੂ ਦਾ ਕਹਿਣਾ ਹੈ ਕਿ ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਸਣੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ।

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕਾਰਗਰ ਕਦਮ ਨਹੀਂ ਚੁੱਕੇ ਗਏ ਹਨ। ਇਸ ਲਈ ਅਗਾਮੀ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੋਨੀਆ ਗਾਂਧੀ ਨਾਲ ਕੈਪਟਨ ਦੀ ਤਾਜ਼ਾ ਬੈਠਕ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਪਾਰਟੀ ਹਾਈ ਕਮਾਨ ਪੰਜਾਬ ਕਾਂਗਰਸ ਵਿਚਲਾ ਕਲੇਸ਼ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Published by: Gurwinder Singh
First published: July 6, 2021, 6:41 PM IST
ਹੋਰ ਪੜ੍ਹੋ
ਅਗਲੀ ਖ਼ਬਰ