Home /News /punjab /

ਕੈਪਟਨ ਵੱਲੋਂ ਫ਼ਤਿਹਵੀਰ ਦੇ ਪਰਿਵਾਰ ਨੂੰ ਸਦਮਾ ਸਹਿਣ ਦੀ ਸਮਰੱਥਾ ਬਖ਼ਸ਼ਣ ਲਈ ਅਰਦਾਸ

ਕੈਪਟਨ ਵੱਲੋਂ ਫ਼ਤਿਹਵੀਰ ਦੇ ਪਰਿਵਾਰ ਨੂੰ ਸਦਮਾ ਸਹਿਣ ਦੀ ਸਮਰੱਥਾ ਬਖ਼ਸ਼ਣ ਲਈ ਅਰਦਾਸ

  • Share this:

    ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲਾ ਫ਼ਤਿਹਵੀਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਲੱਗਾ ਹੈ। ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਹ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਦੀ ਸਮਰੱਥਾ ਬਖ਼ਸ਼ੇ। ਉਨ੍ਹਾਂ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ਸੂਬੇ 'ਚ ਖੁੱਲ੍ਹੇ ਬੋਰਵੈੱਲਾਂ ਬਾਰੇ ਰਿਪੋਰਟ ਮੰਗੀ ਹੈ ਤਾਂ ਜੋ ਅਜਿਹੇ ਹਾਦਸਿਆਂ ਨੂੰ ਭਵਿੱਖ 'ਚ ਵਾਪਰਨ ਤੋਂ ਰੋਕਿਆ ਜਾ ਸਕੇ।




    ਸੁਨਾਮ ਨੇੜਲੇ ਪਿੰਡ ਭਗਵਾਨਪੁਰਾ 'ਚ ਦੋ ਸਾਲਾ ਮਾਸੂਮ ਫਤਹਿਵੀਰ ਬੀਤੀ 6 ਜੂਨ ਦੀ ਸ਼ਾਮ ਨੂੰ ਬੋਰਵੈੱਲ 'ਚ ਡਿੱਗ ਪਿਆ ਸੀ। ਉਸ ਨੂੰ ਮੰਗਲਵਾਰ ਸਵੇਰੇ ਬਾਹਰ ਕੱਢਿਆ ਗਿਆ ਸੀ। ਉਸ ਨੂੰ ਪੀਜੀਆਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

    First published:

    Tags: FatehVeer Rescue Operation, RIP Fatehveer