• Home
  • »
  • News
  • »
  • punjab
  • »
  • CAPTAIN AMARINDER SINGH IS LIKELY TO LAUNCH A NEW PARTY TODAY

ਕੈਪਟਨ ਅਮਰਿੰਦਰ ਅੱਜ ਕਰ ਸਕਦੇ ਨੇ ਨਵੀਂ ਪਾਰਟੀ ਦਾ ਐਲਾਨ

ਕੈਪਟਨ ਅਮਰਿੰਦਰ ਅੱਜ ਕਰ ਸਕਦੇ ਨੇ ਨਵੀਂ ਪਾਰਟੀ ਦਾ ਐਲਾਨ (ਸੰਕੇਤਕ ਫੋਟੋ)

ਕੈਪਟਨ ਅਮਰਿੰਦਰ ਅੱਜ ਕਰ ਸਕਦੇ ਨੇ ਨਵੀਂ ਪਾਰਟੀ ਦਾ ਐਲਾਨ (ਸੰਕੇਤਕ ਫੋਟੋ)

  • Share this:
    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੱਤਰਕਾਰ ਮਿਲਣੀ ਰੱਖੀ ਗਈ ਹੈ।

    ਇਸ ਮੌਕੇ ਕੈਪਟਨ ਨਵੀਂ ਪਾਰਟੀ ਦਾ ਐਲਾਨ ਵੀ ਕਰ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਪੰਜਾਬ ਅਤੇ ਪੰਜਾਬੀਆਂ ਲਈ ਪਿੱਛੇ ਨਹੀਂ ਹਟਣਗੇ। ਉਹ ਨਵੀਂ ਪਾਰਟੀ ਰਾਹੀ ਪੰਜਾਬ ਦੇ ਲੋਕਾਂ ਲਈ ਕੰਮ ਕਰਨਗੇ।’

    ਉਨ੍ਹਾਂ ਕਿਹਾ ਸੀ ਕਿ ਜੇ ਭਾਜਪਾ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਂਦੀ ਹੈ ਤਾਂ ਉਸ ਨਾਲ ਗੱਠਜੋੜ ਲਈ ਗੱਲਬਾਤ ਅੱਗੇ ਤੋਰੀ ਜਾ ਸਕਦੀ ਹੈ। ਸਾਬਕਾ ਮੁੱਖ ਮੰਤਰੀ ਅੱਜ ਬੀਐੱਸਐਫ ਦਾ ਅਧਿਕਾਰ ਖੇਤਰ ਵਧਾਉਣ ਅਤੇ ਕੇਂਦਰੀ ਖੇਤੀ ਕਾਨੂੰਨਾਂ ਬਾਰੇ ਵੀ ਆਪਣਾ ਸਟੈਂਡ ਸਪੱਸ਼ਟ ਕਰ ਸਕਦੇ ਹਨ।

    ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।
    Published by:Gurwinder Singh
    First published: