Punjab congress: ਕੱਲ ਸਿੱਧੂ ਦੀ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣਗੇ CM ਅਮਰਿੰਦਰ ਸਿੰਘ

News18 Punjabi | News18 Punjab
Updated: July 22, 2021, 5:32 PM IST
share image
Punjab congress: ਕੱਲ ਸਿੱਧੂ ਦੀ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣਗੇ CM ਅਮਰਿੰਦਰ ਸਿੰਘ
Punjab congress: ਕੱਲ ਸਿੱਧੂ ਦੀ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣਗੇ CM ਅਮਰਿੰਦਰ ਸਿੰਘ (file photo)

ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸ਼ੁੱਕਰਵਾਰ 23 ਜੁਲਾਈ ਨੂੰ ਉਨ੍ਹਾਂ ਦਾ ਤਾਜਪੋਸ਼ੀ ਸਮਾਗਮ ਹੋ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਬਨਾਮ ਕੈਪਟਨ ਅਮਰਿੰਦਰ ਸਿੰਘ ਉਤੇ ਬਰੇਕਾਂ ਲੱਗ ਰਹੀਆਂ ਹਨ। ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸ਼ੁੱਕਰਵਾਰ (23 ਜੁਲਾਈ) ਨੂੰ ਉਨ੍ਹਾਂ ਦਾ ਤਾਜਪੋਸ਼ੀ ਹੋਣ ਜਾ ਰਿਹਾ ਹੈ। ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।

ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਹਾਈ ਕਮਾਨ ਦੇ ਦਖਲ ਤੋਂ ਇਹ ਸੁਲ੍ਹਾ ਹੋਈ ਹੈ। ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਦੇ ਨਾਲ ਕਾਂਗਰਸ ਭਵਨ ਜਾਣਗੇ ਜਿਥੇ ਇਹ ਸਮਾਗਮ ਹੋਣ ਜਾ ਰਿਹਾ ਹੈ। ਸਿੱਧੂ ਨੂੰ ਪਾਰਟੀ ਦੀ ਵਾਗਡੋਰ ਸੌਂਪਣ ਤੋਂ ਪਹਿਲਾਂ ਇੱਕ ਚਾਹ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਇਸ ਚਾਹ ਪਾਰਟੀ ਵਿੱਚ, ਸੀਐਮ ਅਮਰਿੰਦਰ ਸਿੰਘ ਸਾਰੇ ਵਿਧਾਇਕਾਂ ਨਾਲ ਸ਼ਾਮਲ ਹੋਣਗੇ।

ਸੁਨੀਲ ਜਾਖੜ ਦੀ ਥਾਂ ਲੈਣਗੇ ਨਵਜੋਤ ਸਿੰਘ ਸਿੱਧੂ

ਸਿੱਧੂ ਮੌਜੂਦਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਥਾਂ ਲੈਣਗੇ। ਪਿਛਲੇ ਕੁਝ ਸਮੇਂ ਤੋਂ ਸਿੱਧੂ ਅਤੇ ਅਮਰਿੰਦਰ ਸਿੰਘ ਵਿਚਾਲੇ ਤਕਰਾਰ ਚੱਲ ਰਹੀ ਹੈ। ਅੰਮ੍ਰਿਤਸਰ (ਪੂਰਬੀ) ਦੇ ਵਿਧਾਇਕ ਨੇ ਹਾਲ ਹੀ ਵਿੱਚ ਘੁਟਾਲੇ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਿਆ ਸੀ। ਮੁੱਖ ਮੰਤਰੀ ਸਿੱਧੂ ਨੂੰ ਸੂਬਾ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦੇ ਵਿਰੁੱਧ ਵੀ ਸਨ। ਸਿੱਧੂ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ, ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਉਦੋਂ ਤੱਕ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਨਗੇ, ਜਦੋਂ ਤੱਕ ਸਿੱਧੂ ਨੇ ਉਨ੍ਹਾਂ ਖਿਲਾਫ ਅਪਮਾਨਜਨਕ ਟਵੀਟ ਲਈ ਮੁਆਫੀ ਨਹੀਂ ਮੰਗੀ।ਅਮਰਿੰਦਰ ਸਿੰਘ ਨੇ ਸਿੱਧੂ ਦੀ ਨਿਯੁਕਤੀ ਦਾ ਵਿਰੋਧ ਕੀਤਾ ਸੀ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਖ਼ਤ ਵਿਰੋਧ ਦੇ ਬਾਵਜੂਦ ਸਿੱਧੂ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ। ਗਾਂਧੀ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਦੀ ਸਹਾਇਤਾ ਲਈ ਚਾਰ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ, ਕੁਲਜੀਤ ਸਿੰਘ ਨਾਗਰਾ ਨੂੰ ਵੀ ਨਿਯੁਕਤ ਕੀਤਾ।
Published by: Ashish Sharma
First published: July 22, 2021, 5:28 PM IST
ਹੋਰ ਪੜ੍ਹੋ
ਅਗਲੀ ਖ਼ਬਰ