ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਜਿੱਥੇ ਇਸ ਮੁਲਾਕਾਤ ਵਿਚ ਪਟਿਆਲਾ ਨਾਲ ਜੁੜੇ ਮਸਲਿਆਂ ਬਾਰੇ ਚਰਚਾ ਕਰਨਗੇ, ਉਥੇ ਪਿਛਲੀ ਕਾਂਗਰਸ ਸਰਕਾਰ ਵਿਚ ਭ੍ਰਿਸ਼ਟਾਚਾਰ ਵਿਚ ਲਿਪਤ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਨਾਮ ਵੀ ਦੱਸੇ ਜਾਣਗੇ। ਪਤਾ ਲੱਗਾ ਹੈ ਕਿ ਕੈਪਟਨ ਸਰਕਾਰ 'ਚ ਭ੍ਰਿਸ਼ਟਾਚਾਰ ਕਰਨ ਵਾਲੇ 6 ਮੰਤਰੀਆਂ ਦੇ ਨਾਂ ਦੱਸੇ ਜਾਣਗੇ। ਜਾਂਚ ਲਈ ਕੁਝ ਫਾਈਲਾਂ ਸੌਂਪਣ ਦੀ ਵੀ ਗੱਲ ਚੱਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਭ੍ਰਿਸ਼ਟ ਆਗੂਆਂ ਦੇ ਨਾਮ ਕਾਂਗਰਸ ਹਾਈ ਕਮਾਨ ਨੂੰ ਸੌਂਪੇ ਗਏ ਸਨ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਨ੍ਹਾਂ ਨਾਵਾਂ ਨੂੰ ਦਬਾ ਲਿਆ ਸੀ ਤੇ ਉਲਟਾ ਕੈਪਟਨ ਨੂੰ ਹੀ ਨਿਸ਼ਾਨਾ ਬਣਾਇਆ ਗਿਆ। ਕਿਉਂਕਿ ਕੈਪਟਨ ਉਨ੍ਹਾਂ ਨੂੰ ਆਪਣੀ ਕੈਬਨਿਟ ਵਿਚੋਂ ਬਾਹਰ ਕੱਢਣਾ ਚਾਹੁੰਦੇ ਸੀ।
ਉਨ੍ਹਾਂ ਕਿਹਾ ਕਿ ਮਾਈਨਿੰਗ ਸਣੇ ਹੋਰ ਚੀਜਾਂ ਵਿਚ ਪੰਜਾਬ ਦੀ ਲੁੱਟ ਕਰਨ ਵਾਲਿਆਂ ਦੇ ਨਾਮ ਮੁੱਖ ਮੰਤਰੀ ਨੂੰ ਸੌਂਪੇ ਜਾਣਗੇ।
ਦੱਸ ਦਈਏ ਕਿ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਉਤੇ ਕਾਰਵਾਈ ਪਿੱਛੋਂ ਮੰਗ ਉਠੀ ਸੀ ਕੈਪਟਨ ਅਮਰਿੰਦਰ ਸਿੰਘ ਹੁਣ ਉਨ੍ਹਾਂ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਨਾਮ ਦੱਸਣ ਜਿਨ੍ਹਾਂ ਦਾ ਉਹ ਚੋਣਾਂ ਦੌਰਾਨ ਅਕਸਰ ਜ਼ਿਕਰ ਕਰਦੇ ਸਨ। ਪਰ ਨਾਮ ਦੱਸਣ ਤੋਂ ਟਲਦੇ ਰਹੇ। ਹੁਣ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਲਿਸਟ ਮੁੱਖ ਮੰਤਰੀ ਨੂੰ ਸੌਪਣ ਜਾ ਰਹੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Captain, Captain Amarinder Singh