ਅਗਾਂਹਵਧੂ ਕਿਸਾਨਾਂ ਨੇ ਦੱਸੀ ਕੈਪਟਨ ਨੂੰ ਪਰਾਲੀ ਸਾੜਨੋਂ ਰੋਕਣ ਦੀ ਜੁਗਤ, ਤੁਰਤ ਮੰਨੀ

ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਪੂਰਨ ਸਫਲ ਬਣਾਉਣ ਲਈ ਜਾਗਰੂਕਤਾ ਸਭ ਤੋਂ ਅਹਿਮ ਹਥਿਆਰ ਹੈ ਜਿਸ ਲਈ ਸਕੂਲੀ ਬੱਚੇ ਸਭ ਤੋਂ ਕਾਰਗਾਰ ਸਾਬਤ ਹੋ ਸਕਦੇ ਹਨ

News18 Punjab
Updated: October 15, 2019, 5:09 PM IST
ਅਗਾਂਹਵਧੂ ਕਿਸਾਨਾਂ ਨੇ ਦੱਸੀ ਕੈਪਟਨ ਨੂੰ ਪਰਾਲੀ ਸਾੜਨੋਂ ਰੋਕਣ ਦੀ ਜੁਗਤ, ਤੁਰਤ ਮੰਨੀ
ਅਗਾਂਹਵਧੂ ਕਿਸਾਨਾਂ ਨੇ ਦੱਸੀ ਕੈਪਟਨ ਨੂੰ ਪਰਾਲੀ ਸਾੜਨੋਂ ਰੋਕਣ ਦੀ ਜੁਗਤ, ਤੁਰਤ ਮੰਨੀ
News18 Punjab
Updated: October 15, 2019, 5:09 PM IST
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਸਾੜਨ ਖਿਲਾਫ ਵਿੱਢੀ ਮੁਹਿੰਮ ਵਿਚ ਹੁਣ ਪੰਜਾਬ ਦੇ ਸਕੂਲੀ ਬੱਚੇ ਵੀ ਆਪਣਾ ਯੋਗਦਾਨ ਪਾਉਣਗੇ। ਪੇਂਡੂ ਖੇਤਰ ਵਿਚ ਪੈਂਦੇ ਸੂਬੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਆਪੋ-ਆਪਣੇ ਖੇਤਰਾਂ ਦੇ ਪਿੰਡਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਜਾਗਰੂਕਤਾ ਰੈਲੀਆਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੇ।

ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਬੀਤੇ ਦਿਨ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਸੁਝਾਅ ਸੁਣੇ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਪੂਰਨ ਸਫਲ ਬਣਾਉਣ ਲਈ ਜਾਗਰੂਕਤਾ ਸਭ ਤੋਂ ਅਹਿਮ ਹਥਿਆਰ ਹੈ ਜਿਸ ਲਈ ਸਕੂਲੀ ਬੱਚੇ ਸਭ ਤੋਂ ਕਾਰਗਾਰ ਸਾਬਤ ਹੋ ਸਕਦੇ ਹਨ।

Loading...
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਕੂਲ ਸਿੱਖਿਆ ਦੇ ਸਕੱਤਰ, ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ 18 ਅਕਤੂਬਰ ਨੂੰ ਕੱਢੀਆਂ ਜਾਣ ਵਾਲੀਆਂ ਰੈਲੀਆਂ ਲਈ ਪਰਾਲੀ ਨਾ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ, ਉਥੇ ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਪਰਾਲੀ ਨਾ ਸਾੜ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ, ਝਾੜ ਵਧਾਉਣ ਅਤੇ ਸਭ ਤੋਂ ਅਹਿਮ ਸਾਡੇ ਵਾਤਾਵਰਣ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ। ਸਰਕਾਰ  ਵੱਲੋਂ ਡਿਪਟੀ ਕਮਿਸ਼ਨਰਾਂ ਤੇ ਸਕੂਲ ਸਿੱਖਿਆ ਵਿਭਾਗ ਰਾਹੀਂ ਪਰਾਲੀ ਨਾ ਸਾੜਨ ਦੇ ਸਲੋਗਨ ਵੀ ਸਕੂਲਾਂ ਨੂੰ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹੁੰਦੇ ਧਰਤੀ ਦੇ ਖੁਰਾਕੀ ਤੱਤਾਂ ਦੇ ਨੁਕਸਾਨ  ਅਤੇ ਵਾਤਾਵਰਣ ਵਿੱਚ ਫੈਲਦੀਆਂ ਗੰਧਲੀਆਂ ਗੈਸਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।
First published: October 15, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...