ਕਰਤਾਰਪੁਰ ਲਾਂਘੇ ਬਾਰੇ ਕੈਪਟਨ ਦਾ ਵੱਡਾ ਐਲਾਨ

ਸਰਬ ਪਾਰਟੀ ਵਫਦ ਦੀ ਅਗਵਾਈ ਕਰਨਗੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਪ੍ਰਕਾਸ਼ ਪੁਰਬ ਮੌਕੇ ਸਰਕਾਰ ਦਾ ਵੱਡਾ ਤੋਹਫਾ, ਪੂਰੇ ਪੰਜਾਬ ਅੰਦਰ ਚੱਲਣਗੀਆਂ ਮੁਫ਼ਤ ਬੱਸਾਂ

ਪ੍ਰਕਾਸ਼ ਪੁਰਬ ਮੌਕੇ ਸਰਕਾਰ ਦਾ ਵੱਡਾ ਤੋਹਫਾ, ਪੂਰੇ ਪੰਜਾਬ ਅੰਦਰ ਚੱਲਣਗੀਆਂ ਮੁਫ਼ਤ ਬੱਸਾਂ

  • Share this:
    ਕੌਮਾਂਤਰੀ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਕਰਤਾਪੁਰ ਲਾਂਘੇ ਦੇ ਖੁੱਲ੍ਹਣ ਵਾਲੇ ਦਿਨ ਜਾਣ ਵਾਲੇ ਸਰਬ ਪਾਰਟੀ ਵਫਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਹ ਐਲਾਨ ਅੱਜ ਮੁੱਖ ਮੰਤਰੀ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਮੌਕੇ ਕੀਤਾ। ਇਕ ਹਫਤੇ ਵਿੱਚ ਇਹ ਦੂਜੀ ਸਮੀਖਿਆ ਮੀਟਿੰਗ ਸੀ।

    ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਵਫਦ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼ੋ੍ਰਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਸਮੀਖਿਆ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਨੂੰ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ਉਤੇ ਰੱਖਿਆ ਜਾਵੇਗਾ।

    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰਿਆਂ ਵੱਲੋਂ ਸ਼ਾਮਲ ਹੋ ਕੇ ਮਨਾਉਣ ਦਾ ਅਜਿਹਾ ਇਤਿਹਾਸਕ ਤੇ ਮਹਾਨ ਮੌਕਾ ਜ਼ਿੰਦਗੀ ਵਿੱਚ ਇਕ ਵਾਰ ਹੀ ਆਉਦਾ ਹੈ। ਮੁੱਖ ਮੰਤਰੀ ਨੇ ਰਾਜ ਪੱਧਰੀ ਪ੍ਰਬੰਧਕੀ ਕਮੇਟੀ ਨੂੰ ਮੁੱਖ ਸਮਾਗਮਾਂ ਦੀ ਜਾਣਕਾਰੀ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਆਡੀਓ ਵਿਜ਼ੁਅਲ ਮੁਹਿੰਮ ਵਿੱਢੀ ਜਾਵੇ ਤਾਂ ਆਉਣ ਵਾਲੇ ਸ਼ਰਧਾਲੂਆਂ ਪਹਿਲਾਂ ਹੀ ਆਪਣਾ ਪ੍ਰੋਗਰਾਮ ਬਣਾ ਸਕਣ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਲਈ 271 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।
    First published: