
ਕੈਪਟਨ, ਭਾਜਪਾ ਤੇ ਢੀਂਡਸਾ ਮਿਲ ਕੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ਹੈ।
ਜਿਸ ਪਿੱਛੋਂ ਭਾਜਪਾ ਨੇ ਐਲਾਨ ਕੀਤਾ ਹੈ ਦੋਵਾਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ।
ਮੀਟਿੰਗ ਸ਼ਾਹ ਦੀ ਰਿਹਾਇਸ਼ ਵਿਖੇ ਮੀਟਿੰਗ ਹੋਈ। ਕੈਪਟਨ ਪੰਜਾਬ ਚੋਣਾਂ ਲਈ ਇਕ ਰਣਨੀਤੀ ਤਿਆਰ ਕਰਨ ਸਬੰਧੀ ਭਾਜਪਾ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ।
ਭਾਜਪਾ ਨੇ ਕਿਹਾ ਹੈ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਇਕ ਕਮੇਟੀ ਬਣਾਈ ਜਾਵੇਗੀ, ਜੋ ਸਾਰਾ ਖਾਕਾ ਤਿਆਰ ਕਰੇਗੀ।
ਉਨ੍ਹਾਂ ਕਿਹਾ ਕਿ ਉਹ ਅੱਜ ਐਲਾਨ ਕਰਦੇ ਹਨ ਕਿ ਭਾਜਪਾ ਦੋਵਾਂ ਪਾਰਟੀਆਂ ਨਾਲ ਮਿਲ ਕੇ ਚੋਣਾਂ ਲੜੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।