
(ਫਾਇਲ ਫੋਟੋ)
ਚਰਨਜੀਤ ਸਿੰਘ ਚੰਨੀ ਵੱਲੋਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਮੂਲੀਅਤ ਤੋਂ ਇਨਕਾਰ ਕਰਨ ਨੂੰ ਸਰਾਸਰ ਝੂਠ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਨੂੰ ਖਾਸ ਸੂਚਨਾ ਮਿਲੀ ਸੀ ਕਿ ਚੰਨੀ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਦੀ ਮਾਫੀਆ ਵਿੱਚ ਸ਼ਮੂਲੀਅਤ ਸੀ।
“ਉੱਪਰ ਤੋਂ ਹੇਠਾਂ ਤੱਕ, ਸੀਨੀਅਰ ਮੰਤਰੀਆਂ ਦੇ ਪੱਧਰ ਤੱਕ, ਬਹੁਤ ਸਾਰੇ ਲੋਕ ਸ਼ਾਮਲ ਸਨ, ਜਿਵੇਂ ਕਿ ਮੈਂ ਮੁੱਖ ਮੰਤਰੀ ਹੁੰਦਿਆਂ ਸੋਨੀਆ ਗਾਂਧੀ ਨੂੰ ਕਿਹਾ ਸੀ। ਉਨ੍ਹਾਂ ਨੇ ਮੈਨੂੰ ਪੁੱਛਿਆ ਕਿ ਮੈਂ ਇਸ ਮਾਮਲੇ ਵਿੱਚ ਕੀ ਕਾਰਵਾਈ ਕਰ ਰਿਹਾ ਹਾਂ, ਅਤੇ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਸਿਖਰ ਤੋਂ ਸ਼ੁਰੂਆਤ ਕਰਨੀ ਪਵੇਗੀ।'
ਪੰਜਾਬ ਲੋਕ ਕਾਂਗਰਸ ਦੇ ਆਗੂ ਨੇ ਕਿਹਾ ਕਿ ਮੈਂ ਆਪਣੇ ਪੂਰੇ ਕਾਰਜਕਾਲ ਦੌਰਾਨ ਇੱਕੋ ਇੱਕ ਗਲਤੀ ਕੀਤੀ ਹੈ ਕਿ ਮੈਂ ਕਾਂਗਰਸ ਪ੍ਰਤੀ ਆਪਣੀ ਵਫ਼ਾਦਾਰੀ ਦੀ ਭਾਵਨਾ ਦੇ ਮੱਦੇਨਜ਼ਰ ਕੋਈ ਕਾਰਵਾਈ ਨਹੀਂ ਕੀਤੀ, ਕਿਉਂਕਿ ਮੈਨੂੰ ਸੋਨੀਆ ਤੋਂ ਕੋਈ ਮਨਜ਼ੂਰੀ ਨਹੀਂ ਮਿਲੀ।
ਇੱਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ, ਕੈਪਟਨ ਅਮਰਿੰਦਰ ਨੇ ਚੰਨੀ ਦੇ #metoo ਮਾਮਲੇ ਬਾਰੇ ਵਿਸਥਾਰ ਵਿੱਚ ਗੱਲ ਕੀਤੀ, ਉਹਨਾਂ ਨੇ ਕਿਹਾ ਕਿ ਉਸ ਔਰਤ ਵੱਲੋਂ ਉਸ ਸਮੇਂ ਦੇ ਮੰਤਰੀ ਦੀ ਮੁਆਫੀ ਨੂੰ ਸਵੀਕਾਰ ਕਰਨ ਕਰਕੇ ਇਸ ਦੀ ਪੈਰਵੀ ਨਹੀਂ ਕੀਤੀ ਗਈ ਸੀ।
ਜੇਕਰ ਉਹ ਇਸ ਕੇਸ ਦੀ ਪੈਰਵੀ ਕਰਨਾ ਚਾਹੁੰਦੀ ਹੁੰਦੀ ਤਾਂ ਮੈਂ ਚੰਨੀ ਵਿਰੁੱਧ ਕਾਰਵਾਈ ਕਰ ਸਕਦਾ ਸੀ, ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਇੱਕੋ-ਇੱਕ ਭੂਮਿਕਾ ਚੰਨੀ ਨੂੰ ਮਹਿਲਾ ਅਧਿਕਾਰੀ ਤੋਂ ਮੁਆਫੀ ਮੰਗਣ ਲਈ ਕਹਿਣਾ ਸੀ, ਜੋ ਉਸ ਨੇ ਕੀਤਾ ਅਤੇ ਔਰਤ ਵੱਲੋਂ ਮੁਆਫੀ ਨੂੰ ਪ੍ਰਵਾਨ ਕਰ ਲਿਆ ਗਿਆ।
ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਸੀ.ਐਮ ਚੰਨੀ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਭਾਗੀਦਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਕਿਹਾ ਕਿ ਉਨ੍ਹਾਂ 'ਚ ਸੋਚਣ ਦੀ ਵੀ ਸ਼ਕਤੀ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਸਿੱਧੂ ਤੇ ਚੰਨੀ ਪੰਜਾਬ ਲਈ ਠੀਕ ਨਹੀਂ ਹਨ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਕੋਲ ਵਿਕਾਸ ਦਾ ਕੋਈ ਮਾਡਲ ਨਹੀਂ ਹੈ। 'ਆਪ' ਦੇ ਸੀਐਮ ਚਿਹਰੇ ਭਗਵੰਤ ਮਾਨ ਬਾਰੇ ਕੈਪਟਨ ਨੇ ਕਿਹਾ ਕਿ ਉਹ ਕਾਮੇਡੀਅਨ ਹਨ। ਪੰਜਾਬ ਨੂੰ ਕਾਮੇਡੀ ਦੀ ਨਹੀਂ, ਗੰਭੀਰਤਾ ਦੀ ਲੋੜ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।