
ਕੈਪਟਨ ਨੇ ਗੁਰਪਤਵੰਤ ਪੰਨੂੰ ਨੂੰ ਵੰਗਾਰਿਆ, ਕਿਹਾ-ਹਿੰਮਤ ਹੈ ਤਾਂ ਪੰਜਾਬ ਵੜ ਕੇ ਵਿਖਾਵੇ...
ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਦੀਆਂ ਪੰਜਾਬ ਵਿੱਚ ਲੋਕਾਂ ਨੂੰ ਭੜਕਾਉਣ ਅਤੇ ਗੜਬੜੀ ਪੈਦਾ ਕਰਨ ਕੋਸ਼ਿਸ਼ਾਂ ’ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਕਿਸੇ ਵੀ ਵਿਦੇਸ਼ੀ ਅਨਸਰ ਨੂੰ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਣਗੇ। ਉਨ੍ਹਾਂ ਪੰਨੂੰ ਨੂੰ ਚਿਤਾਵਨੀ ਦਿੱਤੀ ਕਿ ਜੇ ਉਸ ਨੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਬੰਦ ਨਹੀਂ ਕੀਤੀਆਂ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਉਨ੍ਹਾਂ ਕਿਹਾ ਕਿ ਪੰਨੂੰ ਜਿਹੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ, ਉਹ ਚੰਗੀ ਤਰ੍ਹਾਂ ਜਾਣਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇ ਉਸ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਵਿੱਚ ਦਾਖ਼ਲ ਹੋ ਕੇ ਦਿਖਾਵੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬਾ ਪੰਨੂੰ ਅਤੇ ਉਸ ਦੀ ਪਾਬੰਦੀਸ਼ੁਦਾ ਸੰਗਠਨ ਤੋਂ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਮਹੀਨਿਆਂ ਵਿੱਚ 32 ਅਤਿਵਾਦੀ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ ਅਤੇ 200 ਤੋਂ ਵੱਧ ਹਥਿਆਰ ਜ਼ਬਤ ਕੀਤੇ ਸਨ। ਉਨ੍ਹਾਂ ਕਿਹਾ ਕਿ ਮਜ਼ਬੂਤ ਸੁਰੱਖਿਆ ਢਾਂਚਾ ਜਿਸ ਵਿੱਚ ਬੀ.ਐਸ.ਐਫ., ਪੰਜਾਬ ਪੁਲਿਸ ਅਤੇ ਭਾਰਤੀ ਫੌਜ ਸ਼ਾਮਲ ਹਨ, ਪਾਕਿਸਤਾਨ ਤੋਂ 24 ਘੰਟੇ ਸਰਹੱਦ ਦੀ ਨਿਗਰਾਨੀ ਅਤੇ ਸੁਰੱਖਿਆ ਕਰ ਰਹੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।