ਕੈਪਟਨ ਦਾ ਦਾਅਵਾ- ਹਾਲ ਹੀ ਵਿਚ 94,000 ਐਨ.ਆਰ.ਆਈ ਪੰਜਾਬ ਪਰਤੇ, 30 ਹਜ਼ਾਰ ਨੂੰ ਇਕਾਂਤਵਾਸ 'ਚ ਰੱਖਿਆ

News18 Punjabi | News18 Punjab
Updated: March 25, 2020, 9:51 AM IST
share image
ਕੈਪਟਨ ਦਾ ਦਾਅਵਾ- ਹਾਲ ਹੀ ਵਿਚ 94,000 ਐਨ.ਆਰ.ਆਈ ਪੰਜਾਬ ਪਰਤੇ, 30 ਹਜ਼ਾਰ ਨੂੰ ਇਕਾਂਤਵਾਸ 'ਚ ਰੱਖਿਆ
`ਹਾਲ ਹੀ ਵਿਚ 94,000 ਐਨ.ਆਰ.ਆਈ ਪੰਜਾਬ ਪਰਤੇ, 30,000 ਨੂੰ ਇਕਾਂਤਵਾਸ 'ਚ'

  • Share this:
  • Facebook share img
  • Twitter share img
  • Linkedin share img
ਕੋਵਿਡ-19 ਦੇ ਸੰਕਟ ਨਾਲ ਨਿਪਟਣ ਲਈ ਮੁਕੰਮਲ ਕਰਫਿਊ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਲ ਹੀ ਦੇ ਦਿਨਾਂ ਵਿੱਚ ਸੂਬੇ ਵਿੱਚ 94000 ਐਨ.ਆਰ.ਆਈਜ਼. ਅਤੇ ਵਿਦੇਸ਼ੀ ਪਰਤੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤਿਆਂ ਦਾ ਪਤਾ ਕਰ ਲਿਆ ਗਿਆ ਹੈ ਅਤੇ ਲਗਭਗ 30,000 ਨੂੰ ਇਕਾਂਤ ਵਿੱਚ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਬਾਕੀਆਂ ਨੂੰ ਵੀ ਲੱਭਣ ਦੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ 'ਚੋਂ ਆਉਣ ਵਾਲੇ ਕਿਸੇ ਵੀ ਨਵੇਂ ਵਿਅਕਤੀ 'ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ 48,000 ਵਿਅਕਤੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਾਹਰ ਨਿਕਲਣ ਤੋਂ ਰੋਕਣ ਲਈ ਕਰੜੀ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਘਰੇਲੂ ਇਕਾਂਤਵਾਸ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਸਰਪੰਚ ਜਾਂ ਨੰਬਰਦਾਰ ਇਲਾਕਾ ਮੈਜਿਸਟ੍ਰੇਟ, ਡੀ.ਐਸ.ਪੀ. ਜਾਂ ਐਸ.ਐਚ.ਓ. ਨੂੰ ਰਿਪੋਰਟ ਕੀਤਾ ਜਾਵੇ ਜਾਂ ਫਿਰ 112 ਨੰਬਰ 'ਤੇ ਪੁਲਿਸ ਨੂੰ ਕਾਲ ਕਰਕੇ ਦੱਸਿਆ ਜਾਵੇ।
First published: March 25, 2020
ਹੋਰ ਪੜ੍ਹੋ
ਅਗਲੀ ਖ਼ਬਰ