ਕੈਪਟਨ ਵੱਲੋਂ ਬਜਟ ਵਿਚ ਪੰਜਾਬ ਨੂੰ ਅਣਗੌਲਣ ਦੀ ਅਲੋਚਨਾ

News18 Punjab
Updated: July 5, 2019, 9:39 PM IST
ਕੈਪਟਨ ਵੱਲੋਂ ਬਜਟ ਵਿਚ ਪੰਜਾਬ ਨੂੰ ਅਣਗੌਲਣ ਦੀ ਅਲੋਚਨਾ
News18 Punjab
Updated: July 5, 2019, 9:39 PM IST
ਕੇਂਦਰੀ ਬਜਟ 2019-20 ਨੂੰ ਪੂਰੀ ਤਰ੍ਹਾਂ ਦਿਸ਼ਾਹੀਣ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿੱਚ ਸਮਾਜ ਦੇ ਕਿਸੇ ਵੀ ਵਰਗ ਨੂੰ ਕੁਝ ਵੀ ਨਹੀਂ ਦਿੱਤਾ ਗਿਆ ਅਤੇ ਇਥੋਂ ਤੱਕ ਕਿ ਰੱਖਿਆ ਵਰਗੇ ਅਹਿਮ ਖੇਤਰ ਨੂੰ ਵੀ ਅਣਗੌਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਮਾਗਮਾਂ ਲਈ ਵੀ ਫੰਡਾਂ ਦੀ ਕੋਈ ਵੀ ਵਿਵਸਥਾ ਨਹੀਂ ਕੀਤੀ ਗਈ ਹੈ।

ਕੇਂਦਰੀ ਬਜਟ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਲੰਮੀਆਂ ਗੱਲਾਂ ਤੇ ਸੰਖੇਪ ਕੰਮਾਂ ਵਾਲਾ ਬਜਟ ਗਰਦਾਨਿਆ। ਉਨ੍ਹਾਂ ਕਿਹਾ ਕਿ ਇਸ ਵਿੱਚ ਰਾਸ਼ਟਰੀ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ। ਕੇਂਦਰੀ ਮੰਤਰੀ ਨੇ ਆਪਣੀਆਂ ਪ੍ਰਾਪਤੀਆਂ ਨੂੰ ਭੂਤਕਾਲੀ ਫਿਕਰਿਆਂ ਅਤੇ ਵਾਅਦਿਆਂ ਨੂੰ ਭਵਿੱਖੀ ਫਿਕਰਿਆਂ ਵਿੱਚ ਪੇਸ਼ ਕੀਤਾ ਪਰ ਉਸ ਨੇ ਇਸ ਗੱਲ ਦਾ ਕੋਈ ਵੀ ਸੰਕੇਤ ਨਹੀਂ ਦਿੱਤਾ ਕਿ ਸਰਕਾਰ ਵਰਤਮਾਨ ਸਮੇਂ ਲੋਕਾਂ ਨੂੰ ਕੀ ਦੇਣ ਦੀ ਇੱਛਾ ਰੱਖਦੀ ਹੈ।

Loading...
ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਲਈ ਰਿਆਇਤਾਂ ਜਾਂ ਕਿਸੇ ਹੋਏ ਅਸਰਦਾਇਕ ਦਖਲ ਦੇਣ ਦਾ ਐਲਾਨ ਕਰਨ ’ਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਕਿਉਂਕਿ ਖੇਤੀਬਾੜੀ ਸੈਕਟਰ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਹੈ ਅਤੇ ਕਿਸਾਨ ਆਤਮ ਹੱਤਿਆਵਾਂ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਅੱਖਾਂ ਬੰਦ ਕਰ ਲੈਣ ਲਈ ਐਨ.ਡੀ.ਏ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ‘ ਜ਼ੀਰੋ ਬਜਟ ਖੇਤੀ’ ਦਾ ਪ੍ਰਸਤਾਵ ਇਕ ਢੌਂਗ ਹੀ ਹੈ ਜਦਕਿ ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਇਸ ਵਿੱਚ ਕੁਝ ਵੀ ਨਹੀਂ ਹੈ। ਕਿਸਾਨ ਕਰਜ਼ਾ ਮੁਆਫ਼ੀ ਸਕੀਮ ਦੇ ਸਬੰਧ ਵਿੱਚ ਇਕ ਵਾਰ ਫਿਰ ਪੂਰੀ ਤਰਾਂ ਅਸਫਲ ਰਹਿਣ ਦੇ ਕਾਰਨ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਸਰਕਾਰ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਵੀ ਕੋਈ ਵਾਅਦਾ ਨਹੀਂ ਕੀਤਾ ਗਿਆ।
First published: July 5, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...