ਕੈਪਟਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ, ਦਿੱਤੇ ਇਹ ਸੁਝਾਅ

News18 Punjab
Updated: October 14, 2019, 6:03 PM IST
share image
ਕੈਪਟਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ, ਦਿੱਤੇ ਇਹ ਸੁਝਾਅ
ਕੈਪਟਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ, ਦਿੱਤੇ ਇਹ ਸੁਝਾਅ

ਬਹੁਤੇ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇ ਜਦਕਿ ਖੇਤਾਂ ਵਿੱਚ ਅੰਨੇਵਾਹ ਅੱਗ ਲਾ ਕੇ ਪਰਾਲੀ ਸਾੜਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇ

  • Share this:
  • Facebook share img
  • Twitter share img
  • Linkedin share img
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਝੋਨੇ ਦੀ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸੁਰੱਖਿਆ ਵਾਸਤੇ ਬਦਲਾਅ ਦਾ ਮੁੱਢ ਬੰਨ੍ਹਿਆਂ ਹੈ। ਮੁੱਖ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਸ਼ੁਰੂ ਕੀਤੀ ਜਾਗਰੂਕ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਗਰੁੱਪ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ (ਕਿਸਾਨ) ਇਸ ਬਦਲਾਅ ਦੇ ਮੋਢੀ ਬਣ ਕੇ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਕਰ ਰਹੇ ਹਨ ਜਿਨ੍ਹਾਂ ਦੀ ਇਹ ਨਿਵੇਕਲੀ ਪਹਿਲ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਵਿੱਚ ਅਹਿਮ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਤੇ ਕੁਦਰਤੀ ਵਸੀਲਿਆਂ ਦੀ ਸੰਭਾਲ ਵਾਸਤੇ ਅਗਾਂਹਵਧੂ ਕਿਸਾਨਾਂ ਦੇ ਤਜਰਬੇ ਅਤੇ ਮੁਹਾਰਤ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਵਰਤਣਾ ਚਾਹੀਦਾ ਹੈ।

ਧਰਤੀ ਹੇਠਲਾ ਪਾਣੀ ਜਿਹੜਾ ਦਿਨ ਪ੍ਰਤੀ ਦਿਨ ਹੇਠਾਂ ਜਾ ਰਿਹਾ ਹੈ, ਨੂੰ ਸੰਭਾਲਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸਾਨ ਭਾਈਚਾਰੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਆਉਣ ਵਾਲੀਆਂ ਪੀੜੀਆਂ ਵਾਸਤੇ ਪਾਣੀ ਬਚਾ ਕੇ ਰੱਖਿਆ ਜਾਵੇ ਨਹੀਂ ਤਾਂ ਸਾਡਾ ਸੂਬਾ ਆਉਣ ਵਾਲੇ ਸਮੇਂ ਵਿੱਚ ਰੇਗਿਸਤਾਨ ਬਣ ਜਾਵੇਗਾ ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ।
ਫਤਹਿਗੜ੍ਹ ਸਾਹਿਬ ਦੇ ਪਿੰਡ ਸਾਧੂਗੜ ਦੇ ਕਿਸਾਨ ਸੁਰਜੀਤ ਸਿੰਘ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਸ ਨੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਖੁੱਲੇ ਖੇਤਾਂ ਵਿੱਚ ਅੱਗ ਲਾਉਣ ਦਾ ਅਮਲ ਉਸ ਸਮੇਂ ਤਿਆਗ ਦਿੱਤਾ ਸੀ ਜਦੋਂ ਅਜੇ ਮੌਜੂਦਾ ਅਧੂਨਿਕ ਖੇਤੀ ਮਸ਼ੀਨਰੀ ਤੇ ਸੰਦਾਂ ਦਾ ਰੁਝਾਨ ਪ੍ਰਚਲਿਤ ਨਹੀਂ ਸੀ ਹੋਇਆ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬੁਰਜ ਦੇਵਾ ਦੇ ਕਿਸਾਨ ਗੁਰਬਚਨ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਵਾ, ਪਾਣੀ ਤੇ ਮਿੱਟੀ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਦਾ ਜ਼ਿਕਰ ਕਰਦਿਆਂ ਕਿਸਾਨ ਭਾਈਚਾਰੇ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਬਹੁਤੇ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇ ਜਦਕਿ ਖੇਤਾਂ ਵਿੱਚ ਅੰਨੇਵਾਹ ਅੱਗ ਲਾ ਕੇ ਪਰਾਲੀ ਸਾੜਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇ।
First published: October 14, 2019, 6:03 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading