ਕੈਪਟਨ ਅਮਰਿੰਦਰ ਨੂੰ ਮੋਦੀ ਦੀ ਮਲੋਟ ਰੈਲੀ ਨੇ ਕਿਉਂ ਕੀਤਾ ਨਿਰਾਸ਼?


Updated: July 11, 2018, 10:05 PM IST
ਕੈਪਟਨ ਅਮਰਿੰਦਰ ਨੂੰ ਮੋਦੀ ਦੀ ਮਲੋਟ ਰੈਲੀ ਨੇ ਕਿਉਂ ਕੀਤਾ ਨਿਰਾਸ਼?

Updated: July 11, 2018, 10:05 PM IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਰੈਲੀ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਦੀ ਮਲੋਟ ਰੈਲੀ ਤੋਂ ਲੋਕਾਂ ਨੂੰ ਭਾਰੀ ਨਿਰਾਸ਼ਾ ਹੋਈ ਹੈ ਕਿਉਂਕਿ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਜੁੜੇ ਕਿਸੇ ਵੀ ਮਸਲੇ ਦਾ ਜ਼ਿਕਰ ਨਹੀਂ ਕੀਤਾ। ਕੈਪਟਨ ਨੇ ਕਿਹਾ ਕਿ ਸਭ ਨੂੰ ਇਹੋ ਆਸ ਸੀ ਕਿ ਪ੍ਰਧਾਨ ਮੰਤਰੀ ਪੰਜਾਬ ਵਿਚ ਆ ਕੇ ਜ਼ਰੂਰ ਹੀ ਕਿਸਾਨਾਂ ਬਾਰੇ ਕੋਈ ਠੋਸ ਐਲਾਨ ਕਰਨਗੇ ਪਰ ਉਨ੍ਹਾਂ ਨੇ ਖੇਤੀ ਕਰਜ਼ਿਆਂ, ਕਿਸਾਨ ਖ਼ੁਦਕੁਸ਼ੀਆਂ ਤੇ ਸਵਾਮੀਨਾਥਨ ਰਿਪੋਰਟ ਦਾ ਜ਼ਿਕਰ ਤੱਕ ਨਹੀਂ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਂਗਰਸ ਪਾਰਟੀ ਦੀ ਨੁਕਤਾਚੀਨੀ ਕੀਤੀ ਪਰ ਉਹ ਇਹ ਭੁੱਲ ਗਏ ਕਿ ਕਾਂਗਰਸ ਪਾਰਟੀ ਨੇ ਦੇਸ਼ ਵਿਚ ਹਰੇ ਇਨਕਲਾਬ ਦੀ ਸ਼ੁਰੂਆਤ ਕੀਤੀ ਸੀ ਤੇ ਦੇਸ਼ `ਚ ਅਨਾਜ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਦੀ ਇਸ ਕਿਸਾਨ ਰੈਲੀ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਦੇ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਉਸ ਦੇ ਪਾਣੀਆਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸਟੈਂਡ ਬੜਾ ਸਪਸ਼ਟ ਹੈ ਤੇ ਅਜਿਹੇ ਹਾਲਾਤ ਵਿਚ ਅਕਾਲੀ ਆਗੂਆਂ ਨੂੰ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਇਸ ਰੈਲੀ ਵਿੱਚ ਸ਼ਾਮਲ ਹੋਣ ਤੋਂ ਰੋਕਣਾ ਚਾਹੀਦਾ ਸੀ।
First published: July 11, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...