ਕੈਪਟਨ ਵੱਲੋਂ ਵਿਰਾਸਤੀ ਮਾਰਗ ਉਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤ ਹਟਾਉਣ ਦੇ ਹੁਕਮ

News18 Punjab
Updated: January 28, 2020, 8:49 PM IST
share image
ਕੈਪਟਨ ਵੱਲੋਂ ਵਿਰਾਸਤੀ ਮਾਰਗ ਉਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤ ਹਟਾਉਣ ਦੇ ਹੁਕਮ
ਕੈਪਟਨ ਵੱਲੋਂ ਵਿਰਾਸਤੀ ਮਾਰਗ ਉਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤ ਹਟਾਉਣ ਦੇ ਹੁਕਮ

ਮੁੱਖ ਮੰਤਰੀ ਨੇ ਸਬਭਿਆਚਾਰ ਵਿਭਾਗ ਨੂੰ ਆਦੇਸ਼ ਕੀਤੇ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾ ਕੇ ਕਿਸੇ ਹੋਰ ਢੁੱਕਵੀਂ ਥਾਂ ਤੇ ਲਿਜਾਇਆ ਜਾਵੇ। ਸਿੱਖ ਜੱਥੇਬੰਦੀਆਂ ਦੇ ਵ?

  • Share this:
  • Facebook share img
  • Twitter share img
  • Linkedin share img
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਚ ਹੈਰੀਟੇਜ ਸਟਰੀਟ ਉਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਨੇ ਸਭਿਆਚਾਰ ਮਾਮਲਿਆਂ ਬਾਰੇ ਵਿਭਾਗ ਨੂੰ ਇਨ੍ਹਾਂ ਬੁੱਤਾਂ ਨੂੰ ਕਿਸੇ ਹੋਰ ਸਹੀ ਥਾਂ ਉਤੇ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ।

ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਭਿਆਚਾਰ ਮਾਮਲਿਆਂ ਬਾਰੇ ਵਿਭਾਗ ਨੂੰ ਆਦੇਸ਼ ਕੀਤਾ ਗਿਆ ਹੈ ਕਿ ਜਲਦ ਇਨ੍ਹਾਂ ਬੁੱਤਾਂ ਨੂੰ ਹਟਾ ਕੇ ਕਿਸੇ ਹੋਰ ਢੁਕਵੀਂ ਥਾਂ ਉਤੇ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਇਹ ਬੁੱਤ ਅਕਾਲੀ ਸਰਕਾਰ ਵੇਲੇ ਲਗਾਏ ਗਏ ਸਨ ਪਰ ਸਿੱਖਾਂ ਵੱਲੋਂ ਇਸ ਦੇ ਵਿਰੋਧ ਦੇ ਚੱਲਦਿਆਂ ਉਨ੍ਹਾਂ ਨੇ ਸਭ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਨੂੰ ਇਥੋਂ ਹਟਾਉਣ ਦਾ ਫ਼ੈਸਲਾ ਕੀਤਾ ਹੈ।

ਇਸ ਤੋਂ ਇਲਾਵਾ ਜਿਨ੍ਹਾਂ ਸਿੱਖ ਨੌਜਵਾਨਾਂ ਉਤੇ ਇਨ੍ਹਾਂ ਬੁੱਤਾਂ ਨੂੰ ਨੁਕਸਾਨ ਪਹੁੰਚਣ ਦੇ ਮਾਮਲੇ ਵਿੱਚ ਧਾਰਾ 307 ਦੇ ਤਹਿਤ ਕੇਸ ਦਰਜ ਕੀਤੇ ਹਨ, ਉਨ੍ਹਾਂ ਸਾਰੇ ਕੇਸਾਂ ਉਤੇ ਮੁੜ ਵਿਚਾਰ ਅਤੇ ਜਾਂਚ ਕਰਕੇ ਕੇਸ ਵਾਪਸ ਲੈਣ ਦੇ ਵੀ ਆਦੇਸ਼ ਕੀਤੇ ਹਨ।
First published: January 28, 2020
ਹੋਰ ਪੜ੍ਹੋ
ਅਗਲੀ ਖ਼ਬਰ