PANKAJ KAPAHI
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਂਗਰਸ ਸਰਕਾਰ ਉੱਪਰ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕੀਤਾ ਹੈ ਕਿ ਇਕ ਪੁਲਿਸ ਅਫ਼ਸਰ ਵੱਲੋਂ ਡੀਜੀਪੀ ਨੂੰ ਲਿਖੀ ਚਿੱਠੀ ਦੇ ਵੇਰਵੇ ਲੀਕ ਹੋਣ ਦੇ ਮਾਮਲੇ ਵਿੱਚ ਦਿੱਤੀ ਜਾਂਚ ਦੇ ਆਦੇਸ਼ਾਂ ਦੀ ਤਰਜ਼ ਉਤੇ ਉਨ੍ਹਾਂ (ਚੰਨੀ) ਪੰਜਾਬ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਅਤੇ ਡਿਪਟੀ ਸੁਪਰਡੈਂਟਾਂ ਦੀਆਂ ਨਿਯੁਕਤੀਆਂ ਵਿੱਚ ਹੋਏ ਭ੍ਰਿਸ਼ਟਾਚਾਰ ਸਬੰਧੀ ਦੋਸ਼ਾਂ ਦੀ ਜਾਂਚ ਦੇ ਆਦੇਸ਼ ਕਿਉਂ ਨਹੀਂ ਦਿੱਤੇ ਹਨ, ਜਿਹੜੇ ਦੋਸ਼ ਉਨ੍ਹਾਂ ਦੀ ਹੀ ਕੈਬਨਿਟ ਦੇ ਇਕ ਸਾਥੀ ਵੱਲੋਂ ਲਗਾਏ ਗਏ ਸਨ।
ਇਸ ਲੜੀ ਹੇਠ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਦੀ ਚੌਕਸੀ ਅਤੇ ਤਤਕਾਲਤਾ ਉੱਪਰ ਚੁਟਕੀ ਲੈਂਦਿਆਂ ਕਿਹਾ ਕਿ ਤੁਸੀਂ ਇਕ ਸੀਨੀਅਰ ਪੁਲਿਸ ਅਫ਼ਸਰ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਲਿਖੀ ਚਿੱਠੀ ਦੇ ਕੁਝ ਪੰਨਿਆਂ ਦੇ ਲੀਕ ਹੋਣ ਦੇ ਮਾਮਲੇ ਵਿੱਚ ਤਾਂ ਜਾਂਚ ਦੇ ਆਦੇਸ਼ ਦੇ ਦਿੱਤੇ, ਪਰ ਕਿਉਂ ਤੁਸੀਂ ਉਹੀ ਤਤਕਾਲਤਾ ਉਦੋਂ ਨਹੀਂ ਦਿਖਾਈ ਜਦੋਂ ਤੁਹਾਡੇ ਮੰਤਰੀ ਮੰਡਲ ਦੇ ਇੱਕ ਸਾਥੀ ਨੇ ਹਾਲ ਹੀ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸ਼ਰ੍ਹੇਆਮ ਐਸ.ਐਸ.ਪੀ ਅਤੇ ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀ ਨਿਯੁਕਤੀ ਵਿੱਚ ਭ੍ਰਿਸ਼ਟਾਚਾਰ ਹੋਣ ਸਬੰਧੀ ਗੰਭੀਰ ਦੋਸ਼ ਲਗਾਏ ਸਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਝੂਠੇ ਵਾਅਦਿਆਂ ਅਤੇ ਐਲਾਨਾਂ ਕਾਰਨ ਤੁਹਾਡੀ ਸਰਕਾਰ ਦੇ ਆਏ ਦਿਨ ਖੁੱਲ੍ਹ ਰਹੇ ਭੇਦਾਂ ਕਾਰਨ ਤੁਹਾਡੀ ਪਰੇਸ਼ਾਨੀ ਨੂੰ ਸਮਝ ਸਕਦੇ ਹਨ। ਮੁੱਖ ਮੰਤਰੀ ਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਕੈਪਟਨ ਅਮਰਿੰਦਰ ਨੇ ਯਾਦ ਦਵਾਇਆ ਤੁਸੀਂ ਹਮੇਸ਼ਾ ਹਰ ਕਿਸੇ ਨੂੰ ਸਲਾਖਾਂ ਪਿੱਛੇ ਭੇਜਣ ਲਈ ਦੋ ਦਿਨਾਂ ਲਈ ਅਧਿਕਾਰ ਮੰਗਦੇ ਸੀ। ਪਰ ਹੁਣ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਤੇ ਇਕ ਵੀ ਵਿਅਕਤੀ ਹਾਲੇ ਤਕ ਗ੍ਰਿਫ਼ਤਾਰ ਨਹੀਂ ਹੋਇਆ, ਹੁਣ ਕੀ ਹੋ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain, Captain Amarinder Singh, Channi, Charanjit channi most educated CM, Charanjit Singh Channi, Punjab Election 2022