ਮੁੱਖ ਮੰਤਰੀ ਵੱਲੋਂ ਜਥੇਦਾਰ ਨੂੰ ਨਸ਼ਿਆਂ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ


Updated: July 12, 2018, 10:04 PM IST
ਮੁੱਖ ਮੰਤਰੀ ਵੱਲੋਂ ਜਥੇਦਾਰ ਨੂੰ ਨਸ਼ਿਆਂ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ

Updated: July 12, 2018, 10:04 PM IST
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਸਮੂਹ ਸਿੱਖ ਭਾਈਚਾਰੇ ਨੂੰ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਨਸ਼ਿਆਂ ਦੀ ਬਿਮਾਰੀ ਤੋਂ ਦੂਰ ਰਹਿਣ ਦੀ ਅਪੀਲ ਕਰਨ ਦੀ ਬੇਨਤੀ ਕੀਤੀ ਹੈ। ਜਥੇਦਾਰ ਸਾਹਿਬ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਦ੍ਰਿਸ਼ਟੀ ਤੋਂ ਜਦੋਂ ਵੀ ਕੋਈ ਸੰਕਟ ਉਤਪੰਨ ਹੁੰਦਾ ਰਿਹਾ ਹੈ ਤਾਂ ਉਸ ਨੂੰ ਸੁਲਝਾਉਣ ਲਈ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਹਿਮ ਭੂਮਿਕਾ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਦੀ ਵਸੋਂ ਦੇ ਵੱਡੇ ਹਿੱਸੇ ਨੂੰ ਕਈ ਵਰ੍ਹਿਆਂ ਤੋਂ ਨਸ਼ਿਆਂ ਦੇ ਕੋਹੜ ਨੇ ਜਕੜਿਆ ਹੋਇਆ ਹੈ। ਸਿੱਖ ਪਰਿਵਾਰਾਂ ਦੇ ਬਹੁਤ ਸਾਰੇ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਮੁੱਖ ਮੰਤਰੀ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਇਹ ਸਮੱਸਿਆ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ ਜੋ ਪੂਰੀ ਤਰ੍ਹਾਂ ਸਿੱਖ ਰਹੁ-ਰੀਤਾਂ ਦੇ ਖਿਲਾਫ਼ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੀ ਲਾਹਨਤ ਨੂੰ ਵੱਡੀ ਚੁਣੌਤੀ ਮੰਨਦਿਆਂ ਸੂਬਾ ਸਰਕਾਰ ਨੇ ਵਿਆਪਕ ਪੱਧਰ 'ਤੇ ਨਸ਼ਾ-ਵਿਰੋਧੀ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਦੇ ਉਪਰਾਲਿਆਂ ਨੂੰ ਹੋਰ ਬਲਵਾਨ
First published: July 12, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...