ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਹੋਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਅਹੁੱਦਾ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਲੜੀਆਂ ਸਨ। ਪਰ ਉਨ੍ਹਾਂ ਨੂੰ ਇੱਕ ਵੀ ਸੀਟ ਨਹੀਂ ਮਿਲੀ ਸੀ।
ਅੱਜ ਪੰਜਾਬ ਭਾਜਪਾ ਪ੍ਰਧਾਨ ਅਸ਼ਨੀ ਸ਼ਰਮਾ ਨਿਊਜ਼ 18 ਨੂੰ ਕਿਹਾ ਕਿ ਕੈਪਟਨ ਅਮਰਿਦਰ ਸਿੰਘ ਦੀ ਭਾਜਪਾ ਪਾਰਟੀ ਨਾਲ ਮਰਜ ਕਰਨ ਦਾ ਫੈਸਲਾ ਹਾਈਕਮਾਨ ਕਰੇਗੀ। ਜਦੋਂ ਸਾਡੇ ਤੋਂ ਪੁਛਿਆ ਜਾਵੇਗਾ ਅਸੀਂ ਹਾਈਕਮਾਂਡ ਨੂੰ ਫੀਡਬੈਕ ਦੇਵਾਂਗੇ। ਦੱਸ ਦਈਏ ਕਿ ਬੀਤੇ ਦਿਨੀਂ ਵੀ ਕਈ ਕਾਂਗਰਸੀ ਆਗੂਆਂ ਨੇ ਕਾਂਗਰਸ ਨੂੰ ਛੱਡ ਕੇ ਬੀਜੇਪੀ ਵਿੱਚ ਸ਼ਾਮਿਲ ਹੋਏ ਸਨ।
ਕਾਬਲੇਗੌਰ ਹੈ ਕਿ ਇਸ ਵੇਲੇ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਵਿੱਚ ਮੌਜੂਦ ਹੈ। ਉਹਨਾਂ ਦੀ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ ਦੀ ਹੱਡੀ ਦੀ ਸਰਜਰੀ ਹੋਈ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।