Home /News /punjab /

Assembly Election Results: ਲੋਕਾਂ ਦਾ ਫੈਸਲਾ ਸਵੀਕਾਰ ਕਰਦਾ ਹਾਂ, ਆਪ ਤੇ ਮਾਨ ਨੂੰ ਵਧਾਈਆਂ: ਕੈਪਟਨ

Assembly Election Results: ਲੋਕਾਂ ਦਾ ਫੈਸਲਾ ਸਵੀਕਾਰ ਕਰਦਾ ਹਾਂ, ਆਪ ਤੇ ਮਾਨ ਨੂੰ ਵਧਾਈਆਂ: ਕੈਪਟਨ

ਲੋਕਾਂ ਦਾ ਫੈਸਲਾ ਸਵੀਕਾਰ ਕਰਦਾ ਹਾਂ, ਆਪ ਤੇ ਮਾਨ ਨੂੰ ਵਧਾਈਆਂ: ਕੈਪਟਨ  (file photo)

ਲੋਕਾਂ ਦਾ ਫੈਸਲਾ ਸਵੀਕਾਰ ਕਰਦਾ ਹਾਂ, ਆਪ ਤੇ ਮਾਨ ਨੂੰ ਵਧਾਈਆਂ: ਕੈਪਟਨ (file photo)

  • Share this:
    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦੀਆਂ ਵਧਾਈਆਂ ਦਿੰਦੇ ਹੋਏ ਆਖਿਆ ਹੈ ਕਿ ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ।'

    ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਫਿਰਕੂ ਅਤੇ ਜਾਤ ਪਾਤ ਤੋਂ ਉੱਪਰ ਉੱਠ ਕੇ ਅਤੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਾ ਸਬੂਤ ਦਿੱਤਾ ਹੈ। ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਨੂੰ ਵਧਾਈਆਂ।

    ਦੱਸ ਦਈਏ ਕਿ ਕੈਪਟਨ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾਈ ਸੀ ਤੇ ਪਟਿਆਲਾ ਸ਼ਹਿਰੀ ਤੋਂ ਚੋਣ ਲੜੇ ਸਨ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਹਨ।

    ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਜਿੱਤ ਹਾਸਲ ਕਰ ਲਈ ਹੈ। ਧੂਰੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਵਜੋਂ ਰੱਖਿਆ ਗਿਆ ਸੀ, ਜਿਸ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ।

    ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਚੰਦਰ ਗਰਗ ਅਤੇ ਭਾਜਪਾ ਨੇ ਰਣਦੀਪ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਸੀ।
    Published by:Gurwinder Singh
    First published:

    Tags: Assembly Election Results, Punjab Assembly Election Results, Punjab Assembly Election Results 2022, Punjab Election Results 2022

    ਅਗਲੀ ਖਬਰ