• Home
  • »
  • News
  • »
  • punjab
  • »
  • CAPTAIN SAID THAT BHAGWANT MANN IS A RUBBER STAMP WAS A FOREGONE CONCLUSION ALREADY

ਜਿਸ ਦਾ ਡਰ ਸੀ, ਉਹੀ ਹੋਇਆ, ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ

ਜਿਸ ਦਾ ਡਰ ਸੀ, ਉਹੀ ਹੋਇਆ, ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ (ਫਾਇਲ ਫੋਟੋ)

  • Share this:
ਵਿਰੋਧੀ ਧਿਰਾਂ ਨੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਸੂਬੇ ਦੇ ਅਫਸਰਾਂ ਨਾਲ ਮੀਟਿੰਗ ਕਰਨ ਉਤੇ ਵੱਡੇ ਸਵਾਲ ਚੁੱਕੇ ਹਨ।

ਅਕਾਲੀ ਦਲ ਅਤੇ ਕਾਂਗਰਸ ਨੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ। ਜਨਤਾ ਨੂੰ ਦੱਸੋ ਕਿ ਹੈਸੀਅਤ ਨਾਲ ਮੀਟਿੰਗ ਕੀਤੀ ਗਈ। ਕੀ ਪੰਜਾਬ ਨੂੰ ਇਸੇ ਬਦਲਾਅ ਦੀ ਉਡੀਕ ਹੈ।

ਉਧਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਨੂੰ ਇਸ ਮੁੱਦੇ ਉਤੇ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਇਹ ਪਹਿਲਾਂ ਹੀ ਕਿਹਾ ਜਾ ਰਿਹਾ ਸੀ ਭਗਵੰਤ ਮਾਨ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕਰਨਗੇ ਤੇ ਅਸਲ ਕਮਾਨ ਕੇਜਰੀਵਾਲ ਹੱਥ ਹੋਵੇਗੀ। ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।


ਉਨ੍ਹਾਂ ਨੇ ਟਵੀਟ ਕੀਤਾ ਹੈ-ਜਿਸ ਦਾ ਡਰ ਸੀ,  ਉਹੀ ਹੋਇਆ ਹੈ। ਇਹ ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲੈਣਗੇ। ਭਗਵੰਤ ਮਾਨ ਰਬੜ ਦੀ ਮੋਹਰ ਤਾਂ ਪਹਿਲਾਂ ਹੀ ਸੀ, ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।''
Published by:Gurwinder Singh
First published: