ਇਹ ਤਿੰਨ ਮੋਬਾਈਲ ਐਪ ਪਰਾਲੀ ਸਾੜਨ ਦੇ ਮਸਲੇ ਦਾ ਕਰਨਗੇ ਹੱਲ


Updated: October 11, 2018, 7:37 PM IST
ਇਹ ਤਿੰਨ ਮੋਬਾਈਲ ਐਪ ਪਰਾਲੀ ਸਾੜਨ ਦੇ ਮਸਲੇ ਦਾ ਕਰਨਗੇ ਹੱਲ

Updated: October 11, 2018, 7:37 PM IST
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਜਾਣ ਤੋਂ ਰੋਕਣ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਿੰਨ ਮੋਬਾਈਲ ਐਪ ਜਾਰੀ ਕੀਤੇ ਹਨ। ਵੱਖ-ਵੱਖ ਸਬੰਧਤ ਏਜੰਸੀਆਂ ਅਤੇ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਏ ਜਾਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸਾਰੇ ਪੱਧਰਾਂ 'ਤੇ ਸਥਿਤੀ 'ਤੇ ਸਖਤ ਨਿਗਰਾਨੀ ਰੱਖਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਪਰਾਲੀ ਸਾੜਨ ਵਿਰੁੱਧ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਦੀ ਵੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਜਾਰੀ ਕੀਤੀਆਂ ਗਈਆਂ ਤਿੰਨ ਐਂਡਰਾਇਡ ਮੋਬਾਈਲ ਐਪਲੀਕੇਸ਼ਨਾਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ) ਵੱਲੋਂ ਵਿਕਸਿਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇਕ ਆਈ-ਖੇਤ-ਮਸ਼ੀਨ ਹੈ ਜੋ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ/ਸਾਜੋ-ਸਮਾਨ ਤੱਕ ਪਹੁੰਚ ਦੇ ਵਾਸਤੇ ਕਿਸਾਨਾਂ ਦੀ ਸਹੂਲਤ ਲਈ ਹੈ। e-P58aL ਪੌਦੇ ਲਾਉਣ 'ਤੇ ਨਿਗਰਾਨੀ ਰੱਖਣ ਅਤੇ e-Prevent ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਸਬੰਧਤ ਸਹੀ ਅਤੇ ਤੇਜ਼ੀ ਨਾਲ ਸੂਚਨਾ ਮੁਹੱਈਆ ਕਰਵਾਉਣ ਬਾਰੇ ਹੈ। ਇਹ ਐਪਲੀਕੇਸ਼ਨਾਂ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾਉਣਗੀਆਂ।

ਪਰਾਲੀ ਸਾੜਨ ਨਾਲ ਮਨੁੱਖੀ ਸਿਹਤ, ਵਾਤਾਵਰਨ ਅਤੇ ਭੌਂ ਨੂੰ ਹੋਣ ਵਾਲੇ ਨੁਕਸਾਨ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਮੱਸਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਚ ਤੇਜ਼ੀ ਲਿਆਉਣ ਵਾਸਤੇ ਖੇਤੀਬਾੜੀ ਵਿਭਾਗ ਨੂੰ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਨਾਲ ਮਿਲ ਕੇ ਕਾਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਸਮੱਸਿਆ ਨਾਲ ਨਿਪਟਣ ਲਈ ਖੇਤੀਬਾੜੀ, ਮਾਲ, ਸਾਇੰਸ, ਤਕਨਾਲੋਜੀ ਤੇ ਵਾਤਾਵਰਨ, ਖ਼ੁਰਾਕ ਤੇ ਸਿਵਲ ਸਪਲਾਈ ਆਦਿ ਵਰਗੇ ਸਾਰੇ ਸਬੰਧਤ ਵਿਭਾਗਾਂ ਵੱਲੋਂ ਨੇੜੇ ਦੇ ਤਾਲਮੇਲ ਰਾਹੀਂ ਸਮੁੱਚੀ ਪਹੁੰਚ ਅਪਣਾਏ ਜਾਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਹੈ।

 
First published: October 11, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ