ਅਬੋਹਰ ਤੋਂ ਇੱਕ ਵੱਡੀ ਖ਼ਬਰ ਹੈ। ਇੱਥੇ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਇਹੀ ਨਹੀਂ ਹੁਣ ਸਮਾਜ ਵਿਰੋਧੀ ਅਨਸਰ ਦਿਨ ਦਹਾੜੇ ਵੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਸ਼ਹਿਰ `ਚ ਹੁਣ ਇੱਕ ਡਾਕਟਰ ਤੋਂ ਦਿਨ ਦਹਾੜੇ ਗੰਨ ਪੁਆਇੰਟ `ਤੇ ਕਾਰ ਲੁੱਟੀ ਗਈ।
ਜਾਣਕਾਰੀ ਦੇ ਮੁਤਾਬਕ 4 ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਹੈ। ਨੌਜਵਾਨਾਂ ਵੱਲੋਂ ਇਸ ਦੌਰਾਨ 2 ਫ਼ਾਇਰ ਵੀ ਕੀਤੇ ਗਏ। ਇਸ ਦੌਰਾਨ ਡਾਕਟਰ ਦੇ ਕੰਨ `ਤੇ ਗੋਲੀ ਵੀ ਵੱਜੀ। ਡਾਕਟਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿਤਾ ਗਿਆ ਹੈ, ਜਿਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦਸੀ ਜਾ ਰਹੀ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਦਿਨ ਦਹਾੜੇ ਡਾਕਟਰ ਨੂੰ ਗੰਨ ਪੁਆਇੰਟ `ਤੇ ਰੋਕਿਆ ਗਿਆ। ਜਦੋਂ ਉਕਤ ਡਾਕਟਰ ਵੱਲੋਂ ਵਿਰੋਧ ਕੀਤਾ ਗਿਆ ਤਾਂ ਉਸ `ਤੇ ਲੁਟੇਰਿਆਂ ਵੱਲੋਂ ਗੋਲੀਆਂ ਚਲਾ ਦਿਤੀਆਂ ਗਈਆਂ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਕਾਬਿਲੇਗ਼ੌਰ ਹੈ ਕਿ ਸ਼ਹਿਰ `ਚ ਹੁਣ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਦਿਨ ਦਹਾੜੇ ਵੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਗੁਰੇਜ਼ ਨਹੀਂ ਕਰਦੇ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।