ਬਾਰ੍ਹਵੀਂ ਸ਼੍ਰੇਣੀ ਦੀਆਂ ਵਿਵਾਦਤ ਪੁਸਤਕਾਂ ਦੇ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਕਿਤਾਬਾਂ ਦੇ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਹੈ। ਕਿਤਾਬਾਂ 'ਚ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਗੱਲ ਸਾਹਮਣੇ ਆਈ ਹੈ। ਮੁੱਖ ਮੰਤਰੀ ਦੇ ਹੁਕਮਾਂ ਪਿੱਛੋਂ ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਪੁਸਤਕ 'ਚ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਦੱਸ ਦਈਏ ਕਿ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਖ਼ਿਲਾਫ਼ ਪੁਲਿਸ ਕਾਰਵਾਈ ਲਈ ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਗੇਟਾਂ ਅੱਗੇ ਪੱਕਾ ਧਰਨਾ ਲਗਾ ਕੇ ਬੈਠੇ ਹਨ। ਬਲਦੇਵ ਸਿੰਘ ਸਿਰਸਾ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ ਜਦੋਂ ਮੁਹਾਲੀ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਿਕਾਇਤ 'ਤੇ ਤਿੰਨ ਲੇਖ਼ਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ।
ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਤਿੰਨ ਲੇਖਕਾਂ ਦੇ ਖ਼ਿਲਾਫ਼ ਮੁਹਾਲੀ ਪੁਲਿਸ ਸਟੇਸ਼ਨ ਵਿਖੇ ਧਾਰਾ 295-1, 153-1 ,504,120-2, ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਇਹ ਇਤਿਹਾਸ ਬਚਾਊ ਸਿੱਖੀ ਬਚਾਊ ਮੋਰਚੇ ਦੀ ਵੱਡੀ ਜਿੱਤ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਹੋਈ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਇਨ੍ਹਾਂ ਵਿਵਾਦਿਤ ਕਿਤਾਬਾਂ ਉਤੇ ਪਾਬੰਦੀ ਲਗਾ ਦਿੱਤੀ ਗਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।