ਲਾਪਤਾ 328 ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਨੂੰ ਹਾਈਕੋਰਟ ਦਾ ਝਟਕਾ

ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਨੌਕਰੀਓਂ ਬਰਖਾਸਤ ਕੀਤੇ ਗਏ ਤਿੰਨ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ।

 • Share this:


  ਚੰਡੀਗੜ- ਪੰਜਾਬ -ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਨੌਕਰੀਓਂ ਬਰਖਾਸਤ ਕੀਤੇ ਗਏ ਤਿੰਨ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਵਲੋਂ ਹਟਾਏ ਗਏ ਤਿੰਨ ਮੁਲਾਜ਼ਮ ਗੁਰਬਚਨ ਸਿੰਘ, ਬਾਜ ਸਿੰਘ ਤੇ ਦਲਬੀਰ ਸਿੰਘ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਐਸਜੀਪੀਸੀ ਨੇ ਉਕਤ ਮੁਲਾਜ਼ਮਾਂ ਨੂੰ ਹੇਰਾਫੇਰੀ ਦੇ ਦੋਸ਼ਾਂ 'ਚ ਬਰਖ਼ਾਸਤ ਕੀਤਾ ਸੀ।


  ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ 328 ਸਰੂਪ ਲਾਪਤਾ ਦੇ ਮਾਮਲੇ ਦੀ ਜਾਂਚ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਦੋਸ਼ੀ ਪਾਏ ਗਏ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਅੱਜ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਵਲੋਂ ਹਟਾਏ ਗਏ ਤਿੰਨ ਮੁਲਾਜ਼ਮ ਗੁਰਬਚਨ ਸਿੰਘ, ਬਾਜ ਸਿੰਘ ਤੇ ਦਲਬੀਰ ਸਿੰਘ ਨੂੰ ਰਾਹਤ ਦਿੱਤੀ ਹੈ ਅਤੇ ਤਿੰਨ ਮੁਲਾਜ਼ਮਾਂ ਨੂੰ ਵਾਪਸ ਨੌਕਰੀ 'ਤੇ ਰੱਖਣ ਲਈ ਐੱਸ.ਜੀ.ਪੀ.ਸੀ. ਨੂੰ ਆਦੇਸ਼ ਦਿੱਤੇ ਹਨ।  ਇਸ ਤੋਂ ਇਲਾਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਬਾਰ ਸਾਹਿਬ ਵਿੱਚ ਸੇਵਾਦਾਰਾਂ ਉਤੇ ਨਵੀਂ ਪਾਬੰਦੀ ਲਗਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਸੇਵਾਦਾਰਾਂ ਦੇ ਮੋਬਇਲ ਫੋਨ ਵਰਤਣ ਉਤੇ ਪਾਬੰਦੀ ਲਾਈ ਗਈ ਹੈ। ਹੁਣ ਦਰਬਾਰ ਸਾਹਿਬ ਵਿੱਚ ਸੇਵਾਦਾਰ ਮੋਬਾਈਲ ਫੋਨ ਦੀ ਥਾਂ ਸਿਰਫ ਵਾਕੀ-ਟਾਕੀ ਦੀ ਵਰਤੋਂ ਕਰਨਗੇ। ਸੁਰੱਖਿਆ ਦੇ ਮੱਦੇਨਜ਼ਰ ਐਸਜੀਪੀਸੀ ਨੇ ਇਹ ਕਦਮ ਚੁੱਕਿਆ ਹੈ।
  Published by:Ashish Sharma
  First published: