ਪੰਜਾਬ 'ਚ ਫੀਸਾਂ ਲੈਣ ਦਾ ਮਾਮਲਾ: ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ 'ਤੇ ਹੋਵੇਗੀ ਕਾਰਵਾਈ

News18 Punjabi | News18 Punjab
Updated: February 24, 2021, 8:46 AM IST
share image
ਪੰਜਾਬ 'ਚ ਫੀਸਾਂ ਲੈਣ ਦਾ ਮਾਮਲਾ: ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ 'ਤੇ ਹੋਵੇਗੀ ਕਾਰਵਾਈ
ਪੰਜਾਬ 'ਚ ਫੀਸਾਂ ਲੈਣ ਦਾ ਮਾਮਲਾ: ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ 'ਤੇ ਕਾਰਵਾਈ( ਫਾਈਲ ਫੋਟੋ)

ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਕੁਝ ਸਕੂਲ ਆਨਲਾਈਨ ਕਲਾਸਾਂ ਨਾ ਲੈਣ ਦੇ ਬਾਵਜੂਦ ਫੀਸਾਂ ਵਸੂਲ ਰਹੇ ਹਨ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਪੰਜਾਬ ਦੇ ਨਿੱਜੀ ਸਕੂਲਾਂ ਵੱਲੋਂ ਫੀਸਾਂ ਲੈਣ ਦਾ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ 'ਤੇ ਕਾਰਵਾਈ ਹੋਵੇਗੀ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਕੁਝ ਸਕੂਲ ਆਨਲਾਈਨ ਕਲਾਸਾਂ ਨਾ ਲੈਣ ਦੇ ਬਾਵਜੂਦ ਫੀਸਾਂ ਵਸੂਲ ਰਹੇ ਹਨ।

ਮੰਗਲਵਾਰ ਨੂੰ ਸਰਕਾਰ ਦੀ ਤਰਫੋਂ ਡੀ.ਪੀ.ਆਈ. ਸੁਖਜੀਤ ਪਾਲ ਸਿੰਘ ਨੇ ਹਲਫਨਾਮਾ ਦਾਖਲ ਕੀਤਾ। ਦੱਸ ਦਈਏ ਕਿ ਅਦਾਲਤ ਨੇ ਆਦੇਸ਼ ਦਿੱਤੇ ਸਨ। ਕਿ ਸਿਰਫ ਉਹ ਸਕੂਲ ਹੀ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੈ ਸਕਦੇ ਹਨ, ਜੋ ਆਨਲਾਈਨ ਕਲਾਸਾਂ ਦੇ ਰਹੇ ਹਨ। ਇਸਦੇ ਨਾਲ ਹੀ, ਪ੍ਰਾਈਵੇਟ ਸਕੂਲਾਂ ਨੂੰ ਪਿਛਲੇ 7 ਮਹੀਨਿਆਂ ਤੋਂ ਬੈਲੇਂਸ ਸ਼ੀਟ ਦੀ ਪੁਸ਼ਟੀ ਕਰਨ ਲਈ ਕਿਹਾ ਗਿਆ ਸੀ, ਪਰ ਕੁਝ ਸਕੂਲ ਅਜਿਹਾ ਨਹੀਂ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਉਨ੍ਹਾਂ ਖਿਲਾਫ ਕਾਰਵਾਈ ਕਰੇਗੀ।

ਇਸ ਦੇ ਨਾਲ ਹੀ ਹਾਈ ਕੋਰਟ ਨੂੰ ਦੱਸਿਆ ਗਿਆ। ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਵੀ ਵਿਚਾਰ ਅਧੀਨ ਹਨ। ਸੁਪਰੀਮ ਕੋਰਟ 25 ਫਰਵਰੀ ਨੂੰ ਸੁਣਵਾਈ ਕਰੇਗੀ। ਹਾਈ ਕੋਰਟ ਵਿੱਚ ਕੇਸ ਦੀ ਅਗਲੀ ਸੁਣਵਾਈ ਹੁਣ 9 ਮਾਰਚ ਨੂੰ ਹੋਵੇਗੀ।
Published by: Sukhwinder Singh
First published: February 24, 2021, 8:46 AM IST
ਹੋਰ ਪੜ੍ਹੋ
ਅਗਲੀ ਖ਼ਬਰ