ਹਰਿਆਣਾ ਵਿਚ ਪੰਜਾਬ ਪੁਲਿਸ ਦੀ ਕੁੱਟਮਾਰ ਕਰਨ ਵਾਲਿਆਂ ਉਤੇ ਕੇਸ ਦਰਜ

News18 Punjab
Updated: October 9, 2019, 7:52 PM IST
share image
ਹਰਿਆਣਾ ਵਿਚ ਪੰਜਾਬ ਪੁਲਿਸ ਦੀ ਕੁੱਟਮਾਰ ਕਰਨ ਵਾਲਿਆਂ ਉਤੇ ਕੇਸ ਦਰਜ
VIDEO-ਪਿੰਡ ਦੇਸੂ ਜੋਧਾ ਵਿਚ ਪੁਲਿਸ 'ਤੇ ਇਸ ਤਰ੍ਹਾਂ ਟੁੱਟ ਪਏ ਸਨ ਲੋਕ, ਵੀਡੀਓ ਆਇਆ ਸਾਹਮਣੇ

ਪੁਲਿਸ ਨੇ 5 ਲੋਕਾਂ ਤੇ 40 ਤੋਂ 50 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ

  • Share this:
  • Facebook share img
  • Twitter share img
  • Linkedin share img
ਸਿਰਸਾ ਦੇ ਪਿੰਡ ਦੇਸੂ ਜੋਧਾ ਵਿਚ ਛਾਪਾ ਮਾਰਨ ਗਏ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਕੁੱਟਮਾਰ ਸਬੰਧੀ ਹਰਿਆਣਾ ਪੁਲਿਸ ਨੇ 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ 40 ਤੋਂ 50 ਅਣਪਛਾਤਿਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਹਰਿਆਣਾ ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮ ਦੀ ਪਛਾਣ ਗਗਨਦੀਪ, ਕੁਲਵਿੰਦਰ, ਭਿੰਦਾ, ਜੱਗਾ ਸਿੰਘ, ਤੇਜਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪਿੰਡ ਦੇ 40 ਤੋਂ 50 ਅਣਪਛਾਤੇ ਲੋਕਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਖਿਲਾਫ ਧਾਰਾ 307, 427, 379ਬੀ, 353, 342, 333, 332, 225, 224, 186, 149, 148, 147 ਤੇ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬਠਿੰਡਾ ਦੇ ਆਈਜੀ ਨੇ ਦੱਸਿਆ ਕਿ ਪਿੰਡ ਰਾਮਾ ਮੰਡੀ ਵਿੱਚ ਦੋ ਨਸ਼ਾ ਤਸਕਰ ਕਾਬੂ ਕੀਤੇ ਗਏ ਸੀ। ਇਨ੍ਹਾਂ ਕੋਲੋਂ 6,000 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਸੀ। ਪੁਲਿਸ ਰਿਮਾਂਡ 'ਚ ਲਏ ਨਸ਼ਾ ਤਸਕਰਾਂ ਨੇ ਦੱਸਿਆ ਕਿ ਉਹ ਜਿਨ੍ਹਾਂ ਕੋਲੋਂ ਨਸ਼ਾ ਲੈ ਕੇ ਆਉਂਦੇ ਸੀ, ਉਹ ਨਸ਼ਾ ਤਸਕਰ ਪਿੰਡ ਦੇਸੂ ਜੋਧਾ ਵਿੱਚ ਮਿਲੇਗਾ।

ਇਸੇ ਨਿਸ਼ਾਨਦੇਹੀ ਦੇ ਆਧਾਰ 'ਤੇ ਬਠਿੰਡਾ ਪੁਲਿਸ ਨੇ ਨਸ਼ਾ ਤਸਕਰ ਗੁਰਵਿੰਦਰ ਸਿੰਘ ਨੂੰ ਨਾਲ ਲੈ ਕੇ ਹਰਿਆਣਾ ਨਾਲ ਲੱਗਦੇ ਪਿੰਡ ਜੇਸੂ ਜੋਧਾ ਵਿੱਚ ਰਹਿੰਦੇ ਨਸ਼ਾ ਤਸਕਰ ਕਲਵਿੰਦਰ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਪਰ ਇਸ ਦੌਰਾਨ ਪਿੰਡ ਵਾਸੀਆਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
First published: October 9, 2019
ਹੋਰ ਪੜ੍ਹੋ
ਅਗਲੀ ਖ਼ਬਰ