CBI Breaking Details on PACL multi-crore Chit Fund case : ਕਈ ਕਰੋੜਾਂ ਦੇ ਚਿੱਟਫੰਡ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਪਰਲਜ਼ ਕੰਪਨੀ ਦੇ ਡਾਇਰੈਕਟਰ ਨੂੰ ਕਾਬੂ ਕੀਤਾ ਹੈ। ਸੀਬੀਆਈ ਵੱਲੋਂ ਗ੍ਰਿਫ਼ਤਾਰ ਹਰਚੰਦ ਸਿੰਘ ਗਿੱਲ, ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਕਾਹਲੋਂ ਦਾ ਬੇਹੱਦ ਕਰੀਬੀ ਦੱਸਿਆ ਜਾ ਰਿਹਾ ਹੈ।
ਸੀਬੀਆਈ ਨੇ ਹਰਚੰਦ ਸਿੰਘ ਗਿੱਲ ਨੂੰ ਨਵੀਂ ਦਿੱਲੀ ਵਿਖੇ ਹਵਾਈ ਅੱਡੇ 'ਤੇ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਫਿਜ਼ੀ ਦੇਸ਼ ਤੋਂ ਵਾਪਸੀ ਉਪਰ ਸੀ। ਗਿੱਲ ਨੂੰ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਦਾ ਬੇਹੱਦ ਕਰੀਬੀ ਮੰਨਿਆ ਜਾ ਰਿਹਾ ਹੈ, ਜੋ ਕਿ ਕਾਫੀ ਸਮੇਂ ਤੋਂ ਭਾਰਤ ਵਿਚੋਂ ਭਗੌੜਾ ਸੀ।
ਸੀਬੀਆਈ ਨੇ ਅਪ੍ਰੇ਼ਸ਼ਨ ਤਿਸ਼ੂਲ ਤਹਿਤ ਕੀਤੀ ਕਾਰਵਾਈ
ਸੀਬੀਆਈ ਨੇ ਇਹ ਕਾਰਵਾਈ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਚਲਾਏ 'ਅਪ੍ਰੇਸ਼ਨ ਤਿਸ਼ੂਲ' ਤਹਿਤ ਫਿਜ਼ੀ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਅਤੇ ਹੁਣ ਦਿੱਲੀ ਵਿਖੇ ਰਾਊਜ਼ ਐਵੀਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
2014 ਵਿੱਚ ਸਾਹਮਣੇ ਆਇਆ ਸੀ ਮਾਮਲਾ
ਦੱਸ ਦੇਈਏ ਕਿ ਸੀਬੀਆਈ ਨੇ ਪਰਲਜ਼ ਗਰੁੱਪ ਅਤੇ ਇਸ ਦੇ ਸੰਸਥਾਪਕ ਨਿਰਮਲ ਸਿੰਘ ਭੰਗੂ ਵਿਰੁੱਧ 19 ਫਰਵਰੀ 2014 ਨੂੰ ਨਿਵੇਸ਼ਕ ਲੋਕਾਂ ਨੂੰ ਨਿਵੇਸ਼ ਬਦਲੇ ਜ਼ਮੀਨ ਦੀ ਪੇਸ਼ਕਸ਼ ਕਰਕੇ ਕਰੋੜਾਂ ਰੁਪਏ ਦੀ ਠੱਗੀ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ। ਉਪਰੰਤ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਪਹਿਲਾਂ ਦਰਜ ਜਾਂਚ ਨੂੰ ਬਦਲ ਕੇ ਸੀਬੀਆਈ ਨੇ ਪਰਲਜ਼ ਦੇ ਚੇਅਰਮੈਨ, ਮੈਨੇਜਿੰਗ ਡਾਇਰੈਕਟਰ ਅਤੇ ਪ੍ਰੋਮਟਰ ਡਾਇਰੈਟਰ ਸਮੇਤ ਹੋਰਾਂ ਵਿਰੁੱਧ 19 ਫਰਵਰੀ 2019 ਨੂੰ ਕੇਸ ਦਰਜ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CBI, Delhi Police, Ponzi, Scam