ਬਿਨਾਂ ਆਗਿਆ ਸੀ.ਬੀ.ਆਈ. ਨੂੰ ਪੰਜਾਬ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ

News18 Punjabi | News18 Punjab
Updated: November 21, 2020, 3:54 PM IST
share image
ਬਿਨਾਂ ਆਗਿਆ ਸੀ.ਬੀ.ਆਈ. ਨੂੰ ਪੰਜਾਬ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ
ਬਿਨਾਂ ਆਗਿਆ ਸੀ.ਬੀ.ਆਈ. ਨੂੰ ਪੰਜਾਬ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ

  • Share this:
  • Facebook share img
  • Twitter share img
  • Linkedin share img
ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨਾਂ ਆਗਿਆ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ।

ਪੰਜਾਬ ਸਮੇਤ ਅੱਠ ਸੂਬਿਆਂ ਵੱਲੋਂ ਸੀ.ਬੀ.ਆਈ. ਨੂੰ ਬਿਨਾਂ ਆਗਿਆ ਦਾਖਲ ਹੋਣ ਦੀ ਇਜਾਜ਼ਤ ਵਾਪਸ ਲੈਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀ ਦੀ ਵੱਧ ਤੋਂ ਵੱਧ ਵਰਤੋਂ ਰਾਜਨੀਤੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸੀ.ਬੀ.ਆਈ. ਰਾਹੀਂ ਨਿਰਪੱਖ ਜਾਂਚ ਯਕੀਨੀ ਨਹੀਂ ਬਣਾਈ ਜਾ ਸਕਦੀ। ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਰਾਜਸੀ ਪਿੜ ਵਿੱਚ ਮਹੱਤਵਹੀਣ ਗਰਦਾਨਦਿਆਂ ਮੁੱਖ ਮੰਤਰੀ ਨੇ ਇਕ ਟੀ.ਵੀ. ਚੈਨਲ ਨੂੰ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ਲੜਨ ਲਈ ਸਵਾਗਤ ਹੈ ਪਰ ਇਹ ਪਾਰਟੀ ਬਿਨਾਂ ਕਿਸੇ ਗਠਜੋੜ ਭਾਈਵਾਲ ਦੇ ਇਕ ਵੀ ਸੀਟ ਨਹੀਂ ਜਿੱਤ ਸਕਦੀ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਚੁਣੌਤੀ ਨਹੀਂ ਹੈ। ਇਥੋਂ ਤੱਕ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਵੀ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਸੂਬੇ ਦੇ ਹਿੱਤ ਲਈ ਕਦੇ ਵੀ ਸਕਰਾਤਮਕ ਗੱਲ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਨੂੰ ਹਾਲੇ 18 ਮਹੀਨੇ ਦੇ ਕਰੀਬ ਸਮਾਂ ਪਿਆ ਹੈ ਅਤੇ ਇਹ ਕਹਿਣਾ ਸੰਭਵ ਨਹੀਂ ਕਿ ਚੋਣਾਂ ਵੇਲੇ ਕਿਹੜਾ ਮੁੱਦਾ ਭਾਰੂ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਐਮ.ਐਸ.ਪੀ. ਦਾ ਬਣੇ ਰਹਿਣਾ ਚਾਹੁੰਦੇ ਹਨ ਅਤੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਕੇਂਦਰ ਅਤੇ ਕਿਸਾਨਾਂ ਦੋਵਾਂ ਵੱਲੋਂ ਸਖਤ ਫੈਸਲੇ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਚੱਲਣ ਨਾਲ ਸਰਹੱਦ 'ਤੇ ਬੈਠੇ ਸੈਨਿਕਾਂ ਨੂੰ ਪਹੁੰਚਾਈ ਜਾਣ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ ਜਦੋਂ ਕਿ ਇਹ ਪੰਜਾਬ ਦੇ ਹਿੱਤਾਂ ਦਾ ਵੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਵੀ ਅਹਿਸਾਸ ਹੈ ਕਿਉਂਕਿ ਉਨ੍ਹਾਂ ਵੱਲੋਂ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਬੁਲਾਉਣ ਦਾ ਫੈਸਲਾ ਕੀਤਾ ਗਿਆ ਸੀ।
Published by: Gurwinder Singh
First published: November 21, 2020, 3:54 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading