Home /News /punjab /

ਡੇਰੇ ਵਿਚ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਦੀ CCTV ਆਈ ਸਾਹਮਣੇ

ਡੇਰੇ ਵਿਚ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਦੀ CCTV ਆਈ ਸਾਹਮਣੇ

ਡੇਰੇ ਵਿਚ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਦੀ CCTV ਆਈ ਸਾਹਮਣੇ

ਡੇਰੇ ਵਿਚ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਦੀ CCTV ਆਈ ਸਾਹਮਣੇ

ਅੰਮ੍ਰਿਤਪਾਲ ਸਿੰਘ (Amritpal Singh) ਦੇ ਨੇੜਲੇ ਸਾਥੀ ਪਪਲਪ੍ਰੀਤ ਸਿੰਘ (Papalpreet) ਬਾਰੇ ਇਕ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਫੁਟੇਜ ਵਿਚ ਪਪਲਪ੍ਰੀਤ ਹੁਸ਼ਿਆਰਪੁਰ ਇਲਾਕੇ ਦੇ ਇਕ ਪਿੰਡ ਦੇ ਡੇਰੇ ਵਿਚ ਮੌਜੂਦ ਹੈ ਜਦੋਂਕਿ ਪੁਲਿਸ ਵੱਲੋਂ ਹੁਸ਼ਿਆਪੁਰ ਜ਼ਿਲ੍ਹੇ ਵਿਚ ਦੋਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

ਇਹ ਵੀਡੀਓ ਫੁਟੇਜ 29 ਮਾਰਚ ਦੀ ਹੈ ਤੇ ਇਸ ਤੋਂ ਇਕ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਦੇ ਚੌਕਸੀ ਵਿਭਾਗ ਦੀ ਟੀਮ ਨੇ ਫਗਵਾੜਾ ਤੋਂ ਇਕ ਇਨੋਵਾ ਗੱਡੀ ਦਾ ਪਿੱਛਾ ਕੀਤਾ ਸੀ।

ਸ਼ੱਕ ਕੀਤਾ ਗਿਆ ਸੀ ਇਸ ਗੱਡੀ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸ ਦਾ ਸਹਿਯੋਗੀ ਪਪਲਪ੍ਰੀਤ ਸਵਾਰ ਸਨ। ਵਾਇਰਲ ਹੋਈ ਫੁਟੇਜ ਵਿਚ ਜਿਸ ਡੇਰੇ ਨੂੰ ਦਿਖਾਇਆ ਗਿਆ ਹੈ ਉਹ ਹੁਸ਼ਿਆਰਪੁਰ ਇਲਾਕੇ ਦੇ ਪਿੰਡ ਤਨੌਲੀ ਵਿਚ ਸਥਿਤ ਹੈ ਜਿਥੇ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਹੁਸ਼ਿਆਰਪੁਰ ਇਲਾਕੇ ਵਿਚ ਉਸ ਵੇਲੇ ਵੱਖਰੇ ਹੋ ਗਏ ਸਨ ਜਦੋਂ ਪੁਲਿਸ ਉਨ੍ਹਾਂ ਦੀ ਇਨੋਵਾ ਗੱਡੀ ਦਾ ਪਿੱਛਾ ਕਰ ਰਹੀ ਸੀ।

Published by:Gurwinder Singh
First published:

Tags: Amritpal amritpal singh Twitter, Amritpal Singh Khalsa, Amritpal surrender, Nsa on amritpal singh, Operation Amritpal