• Home
 • »
 • News
 • »
 • punjab
 • »
 • CCTV OF FOUR PEOPLE DIED IN A TRAGIC ACCIDENT IN GHARUAN VILLAGE ON THE CHANDIGARH LUDHIANA HIGHWAY MOHALI

Mohali: ਤੇਜ਼ ਰਫਤਾਰ ਕਾਰ ਗੁਆ ਬੈਠੀ ਕੰਟਰੋਲ, ਸੜਕ 'ਤੇ ਖੜ੍ਹੇ ਲੋਕਾਂ ਦੇ ਉੱਡੇ ਚੀਥੜੇ, ਭਿਆਨਕ CCTV ਆਈ ਸਾਹਮਣੇ

Mohali Road Accident CCTV : ਸਾਫ ਦੇਖਿਆ ਜਾ ਸਕਦਾ ਹੈ ਕਿ ਇੱਕ ਤੇਜ਼ ਰਫਤਾਰ ਕਾਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਸੜਕ ਕਿਨਾਰੇ ਖੜੇ ਦੋ ਵਿਅਕਤੀਆਂ ਦੇ ਚੀਥੜੇ ਉਡਾ ਦਿੰਦੀ ਹੈ। ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖਚੇ ਉੱਡ ਜਾਂਦੇ ਹਨ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਅਤੇ ਘੱਟੋ ਘੱਟ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

Mohali: ਤੇਜ਼ ਰਫਤਾਰ ਕਾਰ ਗੁਆ ਬੈਠੀ ਕੰਟਰੋਲ, ਸੜਕ 'ਤੇ ਖੜ੍ਹੇ ਲੋਕਾਂ ਦੇ ਉੱਡੇ ਚੀਥੜੇ, ਭਿਆਨਕ CCTV ਆਈ ਸਾਹਮਣੇ( image-cctv)

 • Share this:
  ਮੁਹਾਲੀ : ਐਤਵਾਰ ਨੂੰ ਚੰਡੀਗੜ੍ਹ-ਲੁਧਿਆਣਾ ਹਾਈਵੇਅ 'ਤੇ ਪਿੰਡ ਘੜੂੰਆਂ(Gharuan) ਨੇੜੇ ਭਿਆਨਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖਮੀ ਹੋ ਗਏ ਸਨ। ਹੁਣ ਇਸ ਹਾਦਸੇ ਦੀ ਦਰਦਨਾਕ ਸੀਸੀਟੀਵੀ ਸਾਹਮਣੇ(Road Accident CCTV) ਆਈ ਹੈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਇੱਕ ਤੇਜ਼ ਰਫਤਾਰ ਕਾਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਸੜਕ ਕਿਨਾਰੇ ਖੜੇ ਦੋ ਵਿਅਕਤੀਆਂ ਦੇ ਚੀਥੜੇ ਉਡਾ ਦਿੰਦੀ ਹੈ। ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖਚੇ ਉੱਡ ਜਾਂਦੇ ਹਨ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਅਤੇ ਘੱਟੋ ਘੱਟ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

  ਪੁਲਿਸ ਅਨੁਸਾਰ ਚਾਰ ਮਰਨ ਵਾਲਿਆਂ ਵਿੱਚ ਤੇਜ਼ ਰਫ਼ਤਾਰ ਕਾਰ ਦੇ ਦੋ ਸਵਾਰ ਅਤੇ ਦੋ ਰਾਹਗੀਰ ਸ਼ਾਮਲ ਹਨ। ਜਾਂਚ ਅਧਿਕਾਰੀਆਂ ਨੇ ਮ੍ਰਿਤਕਾਂ ਦੀ ਪਛਾਣ ਸੰਜੀਤ ਕੁਮਾਰ, ਵਿਕਰਮਜੀਤ ਸਿੰਘ, ਸੁਰਿੰਦਰ ਸਿੰਘ ਅਤੇ ਜ਼ਮੀਲ ਖਾਨ ਵਜੋਂ ਕੀਤੀ ਹੈ। ਜ਼ਖਮੀਆਂ ਦੀ ਪਛਾਣ ਅੰਕੁਸ਼ ਅਤੇ ਰਾਹੁਲ ਯਾਦਵ ਵਜੋਂ ਹੋਈ ਹੈ

  ਮੁਢਲੀ ਜਾਂਚ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੁਪਹਿਰ 2.30 ਵਜੇ ਦੇ ਕਰੀਬ ਚਾਰ ਵਿਅਕਤੀ ਸੰਜੀਤ ਕੁਮਾਰ, ਵਿਕਰਮਜੀਤ ਸਿੰਘ, ਅੰਕੁਸ਼ ਅਤੇ ਰਾਹੁਲ ਯਾਦਵ ਇੱਕ ਹੁੰਡਈ ਵਰਨਾ ਕਾਰ ਵਿੱਚ ਲੁਧਿਆਣਾ ਜਾ ਰਹੇ ਸਨ। ਜਦੋਂ ਕਾਰ ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਨੇੜੇ ਘੜੂੰਆਂ ਪਿੰਡ ਪਹੁੰਚੀ ਤੇ ਕੰਟਰੋਲ ਗੁਆ ਬੈਠੀ ਅਤੇ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਈ।


  ਰਾਹਗੀਰਾਂ ਨੇ ਦੱਸਿਆ ਕਿ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਪਲਟ ਗਈ ਅਤੇ ਉਦੋਂ ਤੱਕ ਤਿਲਕਦੀ ਰਹੀ ਜਦੋਂ ਤੱਕ ਇਹ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਰੁਕ ਨਾ ਸਕੀ। ਕਾਰ ਨੇ ਕੰਟਰੋਲ ਗੁਆ ਕੇ ਸੜਕ ਦੇ ਕਿਨਾਰੇ ਖੜ੍ਹੇ ਦੋ ਆਟੋ ਚਾਲਕ ਸੁਰਿੰਦਰ ਸਿੰਘ ਅਤੇ ਜ਼ਮੀਲ ਖਾਨ ਨੂੰ ਕੁਚਲ ਦਿੱਤਾ। ਪੁਲਿਸ ਨੇ ਦੱਸਿਆ ਕਿ ਸੰਜੀਤ ਕੁਮਾਰ, ਸੁਰਿੰਦਰ ਸਿੰਘ ਅਤੇ ਜ਼ਮੀਲ ਖਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਵਿਕਰਮਜੀਤ ਨੇ ਸੈਕਟਰ 16, ਚੰਡੀਗੜ੍ਹ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

  ਆਟੋ ਚਾਲਕ ਸੁਰਿੰਦਰ ਸਿੰਘ ਅਤੇ ਜ਼ਮੀਲ ਖਾਨ ਦੋਵੇਂ ਆਪਣੇ ਪਰਿਵਾਰਾਂ ਦੇ ਇਕੱਲੇ ਰੋਟੀ-ਰੋਜ਼ੀ ਸਨ।

  ਘੜੂੰਆਂ ਦੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਸਬ-ਇੰਸਪੈਕਟਰ ਹਿੰਮਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਕਾਰ ਚਾਲਕ ਨੇ ਗੱਡੀ ਤੋਂ ਕੰਟਰੋਲ ਕਿਵੇਂ ਗੁਆ ਦਿੱਤਾ। ਉਸਨੇ ਅੱਗੇ ਕਿਹਾ ਕਿ ਉਹਨਾਂ ਨੇ ਕਾਰ ਦੇ ਓਵਰ ਸਪੀਡ ਅਤੇ ਡਿਵਾਈਡਰ ਨਾਲ ਟਕਰਾਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ।

  ਐਸਐਚਓ ਨੇ ਅੱਗੇ ਕਿਹਾ, “ਰਾਹਗੀਰਾਂ ਨੇ ਸਾਨੂੰ ਦੱਸਿਆ ਹੈ ਕਿ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਈ ਵਾਰ ਪਲਟ ਗਈ।

  ਘਟਨਾ ਦੇ ਚਸ਼ਮਦੀਦ ਰਾਹਗੀਰ ਸੋਹਣ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਅਤੇ ਜ਼ਮੀਲ ਖਾਨ ਸੜਕ ਦੇ ਦੂਜੇ ਪਾਸੇ ਚਾਹ ਪੀਣ ਲਈ ਗਏ ਸਨ ਅਤੇ ਆਪਣੇ ਆਟੋ ਰਿਕਸ਼ਾ 'ਤੇ ਜਾਣ ਲਈ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਕਿ ਉਨ੍ਹਾਂ ਦੀ ਟੱਕਰ ਹੋ ਗਈ।
  Published by:Sukhwinder Singh
  First published: