Home /News /punjab /

ਸ੍ਰੀ ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਲਾਲ ਕਿੱਲੇ 'ਤੇ ਮਨਾਉਣਾ ਕੇਂਦਰ ਦਾ ਸ਼ਲਾਘਾਯੋਗ ਉਪਰਾਲਾ: ਢੀਂਡਸਾ

ਸ੍ਰੀ ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਲਾਲ ਕਿੱਲੇ 'ਤੇ ਮਨਾਉਣਾ ਕੇਂਦਰ ਦਾ ਸ਼ਲਾਘਾਯੋਗ ਉਪਰਾਲਾ: ਢੀਂਡਸਾ

ਕਿਸਾਨਾਂ ਦੇ ਗੰਨੇ ਦੀ ਫ਼ਸਲ ਦੇ 8 ਕਰੋੜ ਰੁਪਏ ਬਕਾਇਆ ਰਕਮ ਦੀ ਤੁਰੰਤ ਅਦਾਇਗੀ ਕਰੇ ਮਾਨ ਸਰਕਾਰ: ਸੁਖਦੇਵ ਸਿੰਘ ਢੀਂਡਸਾ (file photo)

ਕਿਸਾਨਾਂ ਦੇ ਗੰਨੇ ਦੀ ਫ਼ਸਲ ਦੇ 8 ਕਰੋੜ ਰੁਪਏ ਬਕਾਇਆ ਰਕਮ ਦੀ ਤੁਰੰਤ ਅਦਾਇਗੀ ਕਰੇ ਮਾਨ ਸਰਕਾਰ: ਸੁਖਦੇਵ ਸਿੰਘ ਢੀਂਡਸਾ (file photo)

 • Share this:

  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਦਿੱਲੀ ਦੇ ਇਤਿਹਾਸਕ ਲਾਲ ਕਿੱਲੇ ਉਤੇ ਮਨਾਉਣ ਦੇ ਕੀਤੇ ਗਏ ਐਲਾਨ ਦੀ ਸ਼ਲਾਘਾ ਕਰਦਿਆਂ ਕੇਂਂਦਰ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਹੈ।

  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਲ ਕਿੱਲੇ ਉਤੇ 21 ਅਤੇ 22 ਅਪ੍ਰੈਲ ਨੂੰ ਕੀਤੇ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰੇਰਨਾਦਾਇਕ ਜੀਵਨ ਅਤੇ ਸੰਦੇਸ਼ ਦੇਸ਼ਵਾਸੀਆਂ ਨੂੰ ਪ੍ਰੇਰਿਤ ਕਰੇਗਾ। ਇਸ ਮੌਕੇ ਸਰਕਾਰ ਵੱਲੋਂ ਯਾਦਗਾਰੀ ਸਿੱਕਾ ਅਤੇ ਮੋਹਰ ਵੀ ਜਾਰੀ ਕੀਤੀ ਜਾਵੇਗੀ।

  ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਨੂੰ ਆਜ਼ਾਦ ਹੋਏ 75 ਸਾਲ ਬੀਤ ਗਏ ਹਨ ਪਰ ਕੇਂਦਰ ਦੀ ਕਿਸੇ ਸਰਕਾਰ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦੇਣ ਵਾਲੇ ਮਹਾਨ ਧਾਰਮਕ ਆਗੂ, ਸਮਾਜ ਸੁਧਾਰਕ, ਦੇਸ਼ ਪ੍ਰੇਮੀ ਅਤੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਇੰਨੇ ਵੱਡੇ ਰੂਪ ਵਿੱਚ ਸਰਕਾਰੀ ਪੱਧਰ ਉਤੇ ਮਨਾਉਣ ਦਾ ਉਪਰਾਲਾ ਨਹੀ ਕੀਤਾ ਗਿਆ।

  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਲਾਲ ਕਿੱਲੇ ਉਤੇ ਮਨਾਉਣ ਦਾ ਕੀਤਾ ਗਿਆ ਐਲਾਨ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੈ।

  ਸ: ਢੀਂਡਸਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੂਜਿਆਂ ਦੇ ਸੁੱਖ ਲਈ ਅਨੇਕ ਜ਼ੁਲਮ ਸਹੇ ਅਤੇ ਪ੍ਰਮਾਤਮਾ ਦੀ ਕਰਨੀ ਸਮਝ ਕੇ ਇਨ੍ਹਾਂ ਮੁਸੀਬਤਾਂ ਨੂੰ ਸਿਰ-ਮੱਥੇ ਲਾਇਆ। ਉਨ੍ਹਾਂ ਕਿਹਾ ਕਿ ਸ਼੍ਰੀ ਗੁੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਜੁਗਾਂ-ਜੁਗਾਂ ਤੱਕ ਯਾਦ ਕੀਤਾ ਜਾਂਦਾ ਰਹੇਗਾ।

  Published by:Gurwinder Singh
  First published:

  Tags: Akali Dal Taksali, Modi government, Sukhdev singh dhindsa