ਅਵਤਾਰ ਸਿੰਘ ਕੰਬੋਜ਼
ਰੂਪਨਗਰ: ਲੋਕ ਸਭਾ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਚ ਕੱਚੇ ਤੇਲ ਅਤੇ ਗੈਸ, ਸ੍ਰੋਤਾਂ ਨੂੰ ਖੋਜਿਆ ਜਾ ਰਿਹਾ ਹੈ, ਜਿਸ ਦੀ ਸਫ਼ਲਤਾ ਨਾਲ ਹਲਕੇ ਦਾ ਆਰਥਿਕ ਸੁਧਾਰ ਹੋਵੇਗਾ ਅਤੇ ਲੋਕਾਂ ਦਾ ਜੀਵਨ ਪੱਧਰ ਵੀ ਉੱਚਾ ਉੱਠੇਗਾ। ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਵਿਚ ਪੁੱਛੇ ਗਏ ਇਕ ਸਵਾਲ ਦੇ ਜੁਆਬ ਵਿਚ ਪਟਰੋਲੀਅਮ ਮੰਤਰਾਲੇ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ।
ਪਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ ਨੇ ਐੱਮ.ਪੀ ਦੇ ਸਵਾਲ ਦਾ ਜੁਆਬ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਸੇਜਮਿਕ ਪ੍ਰੋਗਰਾਮ ਹੇਠਾਂ ਪੰਜਾਬ ਤੇ ਹਰਿਆਣਾ ਸਮੇਤ ਸਾਰੇ ਸੇਡੀਮੈਂਟਰੀ ਬੇਸਿਨ ਖੇਤਰਾਂ ਵਿਚ ਇਸ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਭਾਰਤ ਵਿਚ ਈ ਐਂਡ ਪੀ ਸੈਕਟਰ ਵਿਚ ਨਿਵੇਸ਼ ਦੀ ਸੰਭਾਵਨਾ ਨੂੰ ਵਧਾਇਆ ਜਾ ਸਕੇ।
ਇਸ ਦਿਸ਼ਾ ਵਿਚ ਰੂਪਨਗਰ ਵਿਚ 68, ਸ਼ਹੀਦ ਭਗਤ ਸਿੰਘ ਨਗਰ 42, ਹੁਸ਼ਿਆਰਪੁਰ 50 ਤੋਂ ਇਲਾਵਾ ਪਠਾਨਕੋਟ 11 ਗੁਰਦਾਸਪੁਰ 33 ਲਾਈਨ ਕਿਲੋਮੀਟਰ ਸਰਵੇ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਐੱਮ.ਪੀ ਵਲੋਂ ਪਾਰਲੀਮੈਂਟ ਵਿਚ ਸਰਕਾਰ ਤੋਂ ਸਵਾਲ ਕੀਤਾ ਗਿਆ ਸੀ ਕਿ ਕੀ ਪੰਜਾਬ ਅਤੇ ਖ਼ਾਸ ਕਰਕੇ ਪੰਜਾਬ ਅਤੇ ਹਿਮਾਚਲ ਦੇ ਬਾਰਡਰ ਇਲਾਕਿਆਂ ਵਿਚ ਆਉਣ ਵਾਲੇ ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਵਿਚ ਤੇਲ ਤੇ ਗੈਸ ਤੇ ਸ੍ਰੋਤ ਲੱਭੇ ਜਾਣ ਬਾਰੇ ਕੋਈ ਯੋਜਨਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib S19p06, Crude oil