Home /punjab /

ਮੌਜੂਦਾ ਹਲਾਤਾਂ 'ਤੇ ਕੇਂਦਰ ਦੀ ਨਜ਼ਰ,ਪੰਜਾਬ ਸਰਕਾਰ ਦੇ ਸੰਪਰਕ 'ਚ ਗ੍ਰਹਿ ਮੰਤਰਾਲਾ : ਸੂਤਰ

ਮੌਜੂਦਾ ਹਲਾਤਾਂ 'ਤੇ ਕੇਂਦਰ ਦੀ ਨਜ਼ਰ,ਪੰਜਾਬ ਸਰਕਾਰ ਦੇ ਸੰਪਰਕ 'ਚ ਗ੍ਰਹਿ ਮੰਤਰਾਲਾ : ਸੂਤਰ

X
ਪੰਜਾਬ

ਪੰਜਾਬ ਦੇ ਮੌਜੂਦਾ ਹਲਾਤਾਂ 'ਤੇ ਕੇਂਦਰ ਸਰਕਾਰ ਦੀ ਨਜ਼ਰ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਮਰਥਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਪੰਜਾਬ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਇੰਟਰਨੈੱਟ ਸੇਵਾ ਐਤਵਾਰ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਭਗਵੰਤ ਮਾਨ ਸਰਕਾਰ ਦੇ ਵੱਲੋਂ ਇਸ ਪਿੱਛੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ ਗਿਆ ਹੈ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਪੁਲਿਸ ਦੇ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਪਾਲ਼ ਕਾਰਵਾਈ ਕੀਤੀ ਗਈ ਹੈ । ਜਿਸ ਨੂੰ ਲੈ ਕੇ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲਾ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹੈ। ਸੂਬੇ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਜੇ ਪੰਜਾਬ ਸਰਕਾਰ ਕੇਂਦਰ ਤੋਂ ਕੋਈ ਮਦਦ ਮੰਗੇਗੀ ਤਾਂ ਕੇਂਦਰ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾ ਦੇਵੇੇਗੀ।

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਮਰਥਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਪੰਜਾਬ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਇੰਟਰਨੈੱਟ ਸੇਵਾ ਐਤਵਾਰ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਭਗਵੰਤ ਮਾਨ ਸਰਕਾਰ ਦੇ ਵੱਲੋਂ ਇਸ ਪਿੱਛੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੱਤਾ ਗਿਆ ਹੈ।

ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਖਿਲਾਫ ਐਨਐਸਏ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਲਗਾਤਾਰ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਜਦੋਂ ਉਸ ਦਾ ਕਾਫ਼ਲਾ ਮਹਿਤਪੁਰ ਪੁੱਜਾ ਤਾਂ ਪੁਲਿਸ ਨੇ ਉਸ ਨੂੰ ਘੇਰ ਲਿਆ ਅਤੇ ਦੋ ਗੱਡੀਆਂ ਵਿੱਚ ਸਵਾਰ ਉਸ ਦੇ ਛੇ ਸਾਥੀਆਂ ਨੂੰ ਜਲੰਧਰ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਗਏ ਹਨ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।ਹਾਲਾਂਕਿ ਇਸ ਦੌਰਾਨ ਸਿੰਘ ਆਪਣੀ ਮਰਸਡੀਜ਼ ਕਾਰ ਛੱਡ ਕੇ ਫਰਾਰ ਹੋ ਗਏ।

ਵਾਰਿਸ ਪੰਜਾਬ ਦੇ ਮੁਖੀ ਸਿੰਘ ਦੇ ਕੁਝ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਕੁਝ ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਕਿ ਪੁਲਿਸ ਵਾਲੇ ਉਨ੍ਹਾਂ ਦਾ ਪਿੱਛਾ ਕਰ ਰਹੇ ਹਨ। ਇਕ ਵੀਡੀਓ 'ਚ ਅੰਮ੍ਰਿਤਪਾਲ ਨੂੰ ਗੱਡੀ 'ਚ ਬੈਠਾ ਵੀ ਦੇਖਿਆ ਜਾ ਸਕਦਾ ਹੈ ਅਤੇ ਉਸ ਦੇ ਇਕ ਸਾਥੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪੁਲਿਸ ਵਾਲੇ 'ਭਾਈ ਸਾਹਬ' ਦ ੇਪਿੱਛੇ ਲੱਗੀ ਹੋਈ ਹਨ।

Published by:Shiv Kumar
First published:

Tags: Amit Shah, Amritpal singh, Central government, Cm Bhagwant Maan, Waris Punjab De