Home /News /punjab /

ਪੰਜਾਬ ’ਚ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ, ਭਗਵੰਤ ਮਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਪੰਜਾਬ ’ਚ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ, ਭਗਵੰਤ ਮਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਪੰਜਾਬ ਚ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ, ਭਗਵੰਤ ਮਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ (PTI file photo)

ਪੰਜਾਬ ਚ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ, ਭਗਵੰਤ ਮਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ (PTI file photo)

ਅੰਮ੍ਰਿਤਸਰ ’ਚ ਹੋ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਮੰਗ ਉਠਾਈ ਕਿਉਂਕਿ ਅੰਮ੍ਰਿਤਸਰ ਸ਼ਹਿਰ ਪਾਕਿਸਤਾਨ ਦੇ ਨਾਲ ਲੱਗਦਾ ਹੈ। ਕੇਂਦਰ ਸਰਕਾਰ ਨੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਸੁਰੱਖਿਆ ਬਲਾਂ ਦੀ ਕੰਪਨੀਆਂ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਜੀ-20 ਸੰਮੇਲਨ ਦੀਆਂ ਤਿਆਰੀਆਂ ਬਾਰੇ ਵੀ ਕੇਂਦਰੀ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਫੈਸਲਾ ਕੀਤਾ ਕਿ ਸੁਰੱਖਿਆ ਨਾਲ ਸਬੰਧਤ ਸਾਰੇ ਮੁੱਦਿਆਂ ਨਾਲ ਨਜਿੱਠਣ ਲਈ ਕੇਂਦਰੀ ਅਤੇ ਰਾਜ ਸੁਰੱਖਿਆ ਏਜੰਸੀਆਂ ਮਿਲ ਕੇ ਕੰਮ ਕਰਨਗੀਆਂ।

ਸੂਤਰਾਂ ਨੇ ਦੱਸਿਆ ਹੈ ਕਿ ਸੀਐਮ ਮਾਨ ਨੇ ਗ੍ਰਹਿ ਮੰਤਰੀ ਨੂੰ ਅਜਨਾਲਾ ਕਾਂਡ ਦੇ ਹਾਲਾਤਾਂ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਹੈ।

ਅੰਮ੍ਰਿਤਸਰ ’ਚ ਹੋ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਮੰਗ ਉਠਾਈ ਕਿਉਂਕਿ ਅੰਮ੍ਰਿਤਸਰ ਸ਼ਹਿਰ ਪਾਕਿਸਤਾਨ ਦੇ ਨਾਲ ਲੱਗਦਾ ਹੈ। ਕੇਂਦਰ ਸਰਕਾਰ ਨੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਸੁਰੱਖਿਆ ਬਲਾਂ ਦੀ ਕੰਪਨੀਆਂ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਜੀ-20 ਸੰਮੇਲਨ ਦੀਆਂ ਤਿਆਰੀਆਂ ਬਾਰੇ ਵੀ ਕੇਂਦਰੀ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।

23 ਫਰਵਰੀ ਨੂੰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ। ਮਾਨ ਨੇ ਪੰਜਾਬੀ 'ਚ ਕੀਤੇ ਟਵੀਟ 'ਚ ਕਿਹਾ ਕਿ ਕੇਂਦਰ ਅਤੇ ਪੰਜਾਬ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਮਿਲ ਕੇ ਕੰਮ ਕਰਨਗੇ। ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫੰਡ ਅਲਾਟ ਕਰਨ।

ਡਰੋਨ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਦਾ ਸਹਿਯੋਗ ਜ਼ਰੂਰੀ ਹੈ। ਭਗਵੰਤ ਮਾਨ ਨੇ ਇਸ ਚੁਣੌਤੀ ਦਾ ਢੁੱਕਵਾਂ ਜਵਾਬ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਂਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੁਲਿਸ ਬਲ ਨੂੰ ਅਤਿਆਧੁਨਿਕ ਸਾਜ਼ੋ-ਸਾਮਾਨ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣਾ ਸਭ ਤੋਂ ਜ਼ਰੂਰੀ ਹੈ।

ਸੂਤਰਾਂ ਅਨੁਸਾਰ ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਜਨਾਲਾ ਘਟਨਾ ਅਤੇ ਗੈਂਗਸਟਰਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਫੜੇ ਗਏ ਗੈਂਗਸਟਰਾਂ ਬਾਰੇ ਦੱਸਿਆ ਅਤੇ ਭਰੋਸਾ ਦਿਵਾਇਆ ਕਿ ਸੂਬੇ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਸਰਕਾਰ ਪਾਬੰਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਵਾਸਤੇ ਕੇਂਦਰ ਖੁੱਲ੍ਹੇ ਦਿਲ ਨਾਲ ਫ਼ੰਡ ਦੇਵੇ।

Published by:Gurwinder Singh
First published:

Tags: Amit Shah, Bhagwant Mann, Bhagwant Mann Cabinet, BSF