Home /News /punjab /

ਪੰਜਾਬ ਦੇ ਕਿਸਾਨਾਂ ਨੂੰ ਹੁਣ ਕੇਂਦਰ ਤੋਂ ਮਿਲੇਗੀ ਮਦਦ, ਸ਼ੁਰੂ ਹੋਈ ਕਾਰਵਾਈ

ਪੰਜਾਬ ਦੇ ਕਿਸਾਨਾਂ ਨੂੰ ਹੁਣ ਕੇਂਦਰ ਤੋਂ ਮਿਲੇਗੀ ਮਦਦ, ਸ਼ੁਰੂ ਹੋਈ ਕਾਰਵਾਈ

  • Share this:

    ਕੇਂਦਰ ਦੀ ਕਿਸਾਨਾਂ ਲਈ ਸਕੀਮ ਤੇ ਪੰਜਾਬ ਸਰਕਾਰ ਨੇ ਸ਼ੁਰੂ ਕੰਮ ਕੀਤਾ ਹੈ। ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕਿਸਾਨਾਂ ਤੋਂ ਫਾਰਮ ਭਰਵਾਉਣ ਦਾ ਕੰਮ ਜਾਰੀ ਹੈ। ਕੇਂਦਰ 5 ਏਕੜ ਤੱਕ ਵਾਲੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਦੀ ਮਦਦ ਦੇਵੇਗਾ।


    5 ਏਕੜ ਤੱਕ ਦੀ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਦੀ ਮਾਲੀ ਸਹਾਇਤਾ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਨੇ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ' ਦਾ ਐਲਾਨ ਕੀਤਾ ਹੈ। ਜਿਸ ਤਹਿਤ ਬਰਾਬਰ ਤਿੰਨ ਕਿਸ਼ਤਾਂ ਵਿੱਚ ਰਾਸ਼ੀ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਜਮਾਂ ਕਰਵਾਈ ਜਾਏਗੀ। ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਨੇਪਰੇ ਚਾੜਨ ਲਈ ਖੇਤੀਬਾੜੀ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ।

    First published:

    Tags: Indian government, Punjab Congress, Punjab farmers, Punjab government