Home /News /punjab /

ਫ਼ਰੀਦਕੋਟ ਕੇਂਦਰੀ ਜੇਲ੍ਹ 'ਚ ਹਰ ਦੂਜਾ ਕੈਦੀ ਨਸ਼ੇ ਦਾ ਆਦੀ, 155 ਔਰਤਾਂ ਵੀ ਕਰ ਰਹੀਆਂ ਨੇ ਨਸ਼ਾ

ਫ਼ਰੀਦਕੋਟ ਕੇਂਦਰੀ ਜੇਲ੍ਹ 'ਚ ਹਰ ਦੂਜਾ ਕੈਦੀ ਨਸ਼ੇ ਦਾ ਆਦੀ, 155 ਔਰਤਾਂ ਵੀ ਕਰ ਰਹੀਆਂ ਨੇ ਨਸ਼ਾ

(ਫਾਇਲ ਫੋਟੋ)

(ਫਾਇਲ ਫੋਟੋ)

 • Share this:
  ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਤੋਂ ਬਾਅਦ ਹੈਰਾਨੀਜਨਕ ਖੁਲਾਸੇ ਹੋਏ ਹਨ। ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਜੇਲ੍ਹ ਵਿੱਚ ਨਜ਼ਰਬੰਦ 2333 ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕਰਵਾਏ ਗਏ ਸਨ ਜਿਨ੍ਹਾਂ ਵਿਚੋਂ 1064 ਕੈਦੀਆਂ ਤੇ ਹਵਾਲਾਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ ਹਨ।

  ਇਸ ਨਾਲ ਸਪਸ਼ਟ ਹੋ ਗਿਆ ਹੈ ਕਿ ਇਹ ਕੈਦੀ ਤੇ ਹਵਾਲਾਤੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦੇ ਹਨ। ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਵਿਅਕਤੀਆਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਇਕ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ। ਇਸੇ ਹਸਪਤਾਲ ਦੇ ਅਮਲੇ ਵੱਲੋਂ ਡੋਪ ਟੈਸਟ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ।

  ਜੇਲ੍ਹ ਵਿੱਚ ਕੁੱਲ 2,333 ਕੈਦੀਆਂ ਵਿੱਚੋਂ 1,064 ਸਿਹਤ ਵਿਭਾਗ ਵੱਲੋਂ ਕਰਵਾਏ ਗਏ ਡੋਪ ਟੈਸਟ ਵਿੱਚ ਫੇਲ ਹੋ ਗਏ ਹਨ। 155 ਮਹਿਲਾ ਕੈਦੀ ਵੀ ਨਸ਼ੇ ਦੀਆਂ ਆਦੀ ਮਿਲੀਆਂ ਹਨ। ਪਾਜ਼ੇਟਿਵ ਪਾਏ ਗਏ 1,064 ਕੈਦੀਆਂ ਵਿੱਚੋਂ 725 ਦਾ ਜੇਲ੍ਹ ਵਿਚ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (OOAT) ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਅਧੀਨ ਹਨ।

  ਪਿਛਲੇ ਮਹੀਨੇ ਰਾਜ ਸਰਕਾਰ ਨੇ ਰਾਜ ਭਰ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦਾ ਪਤਾ ਲਗਾਉਣ ਲਈ ਇੱਕ ਡਰੱਗ ਸਕ੍ਰੀਨਿੰਗ ਮੁਹਿੰਮ ਸ਼ੁਰੂ ਕੀਤੀ ਸੀ। ਸਿਵਲ ਸਰਜਨ ਦਾ ਕਹਿਣਾ ਹੈ ਕਿ ਅਸੀਂ ਕਈ ਹੋਰ ਕੈਦੀਆਂ ਨੂੰ ਵੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਜਾ ਰਹੇ ਹਾਂ, ਜਿਨ੍ਹਾਂ ਦੀ ਡਰੱਗ ਟੈਸਟ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
  Published by:Gurwinder Singh
  First published:

  Tags: Drug deaths in Punjab, Drug Mafia, Drug pills, Jail

  ਅਗਲੀ ਖਬਰ