Home /News /punjab /

ਬਰਨਾਲਾ 'ਚ ਲੋੜਵੰਦ ਝੁੱਗੀ ਵਾਲਿਆਂ ਨੂੰ ਰਿਹਾਇਸ਼ੀ ਥਾਵਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਵੰਡੇ

ਬਰਨਾਲਾ 'ਚ ਲੋੜਵੰਦ ਝੁੱਗੀ ਵਾਲਿਆਂ ਨੂੰ ਰਿਹਾਇਸ਼ੀ ਥਾਵਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਵੰਡੇ

ਝੁੱਗੀਆਂ ਵਾਲੇ ਲੋੜਵੰਦ ਪਰਿਵਾਰਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡਦੇ ਹੋਏ ਕੇਵਲ ਸਿੰਘ ਢਿੱਲੋਂ।

ਝੁੱਗੀਆਂ ਵਾਲੇ ਲੋੜਵੰਦ ਪਰਿਵਾਰਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡਦੇ ਹੋਏ ਕੇਵਲ ਸਿੰਘ ਢਿੱਲੋਂ।

ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ। ਹੁਣ ਵੀ ਪਿਛਲੇ ਕਰੀਬ 25 ਸਾਲਾਂ ਤੋਂ ਝੁੱਗੀਆਂ ਬਣਾ ਕੇ ਸਲੱਮ ਇਲਾਕਿਆਂ ਵਿੱਚ ਰਹਿਣ ਵਾਲੇ ਗਰੀਬ ਪਰਿਵਾਰਾਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ।

 • Share this:

  ਆਸ਼ੀਸ਼ ਸ਼ਰਮਾ

  ਬਰਨਾਲਾ ਜ਼ਿਲ੍ਹੇ ਦੇ ਲੰਬੇ ਸਮੇਂ ਤੋਂ ਸਰਕਾਰੀ ਥਾਵਾਂ 'ਤੇ ਆਰਜ਼ੀ ਝੁੱਗੀਆਂ ਬਣਾ ਕੇ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲਕਾਨਾ ਹੱਕ ਦਿੱਤੇ ਗਏ ਹਨ। ਜਿਨ੍ਹਾਂ ਨੂੰ ਅੱਜ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ। ਹੁਣ ਵੀ ਪਿਛਲੇ ਕਰੀਬ 25 ਸਾਲਾਂ ਤੋਂ ਝੁੱਗੀਆਂ ਬਣਾ ਕੇ ਸਲੱਮ ਇਲਾਕਿਆਂ ਵਿੱਚ ਰਹਿਣ ਵਾਲੇ ਗਰੀਬ ਪਰਿਵਾਰਾਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ।

  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਝੁੱਗੀਆਂ ਵਿੱਚ ਰਹਿਣ ਵਾਲੇ ਗਰੀਬ ਪਰਿਵਾਰਾਂ ਲਈ ਮੁੱਖ ਮੰਤਰੀ ਸਲੱਮ ਡਿਵੈਲਪਮੈਂਟ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਇਹਨਾਂ ਗਰੀਬ ਪਰਿਵਾਰਾਂ ਨੂੰ ਰਿਹਾਇਸ਼ੀ ਥਾਵਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਝੁੱਗੀਆਂ ਵਿੱਚ ਰਹਿਣ ਕਰਕੇ ਮੀਂਹ, ਹਨੇਰੀ ਅਤੇ ਸਰਦੀਆਂ ਵਿੱਚ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਦੇ ਸਨ। ਹੁਣ ਇਹ ਪਰਿਵਾਰ ਇਨ੍ਹਾਂ ਥਾਵਾਂ ਦੇ ਮਾਲਕਾਨਾ ਹੱਕ ਮਿਲਣ ਉਪਰੰਤ ਇੱਥੇ ਆਪਣੇ ਪੱਕੇ ਘਰ ਬਣਾ ਕੇ ਚੰਗੀ ਜ਼ਿੰਦਗੀ ਜਿਉਂ ਸਕਦੇ ਹਨ।

  ਇਸ ਮੌਕੇ ਸਰਟੀਫਿਕੇਟ ਹਾਸਲ ਕਰਨ ਵਾਲੇ ਰਿੰਕੂ, ਨਾਨਕ ਸਿੰਘ, ਕਾਹਲੋਂ ਦੇਵੀ, ਲਕਸ਼ਮੀ ਦੇਵੀ ਅਤੇ ਬਿੰਦੋ ਦੇਵੀ ਨੇ ਕੇਵਲ ਸਿੰਘ ਢਿੱਲੋਂ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦਾ ਪੱਕੇ ਘਰ ਬਣਾ ਕੇ ਰਹਿਣ ਦਾ ਸੁਪਨਾ ਪੂਰਾ ਹੋ ਸਕੇਗਾ।

  ਇਸ ਮੌਕੇ ਗੁਰਜੀਤ ਸਿੰਘ ਰਾਮਣਵਾਸੀਆ, ਨਰਿੰਦਰ ਨੀਟਾ, ਨਰਿੰਦਰ ਸ਼ਰਮਾ, ਕੁਲਦੀਪ ਸਿੰਘ ਧਾਲੀਵਾਲ, ਜੱਗਾ ਮਾਨ, ਹੈਪੀ ਢਿੱਲੋਂ, ਦੀਪ ਸੰਘੇੜਾ, ਵਰੁਣ ਗੋਇਲ, ਵਿੱਕੀ ਪਾਵੇਲ ਵੀ ਹਾਜ਼ਰ ਸਨ।

  Published by:Krishan Sharma
  First published:

  Tags: Barnala, Charanjit Singh Channi, Punjab government