Home /News /punjab /

Weather Update Punjab: ਚੰਡੀਗੜ੍ਹ 'ਚ ਅਗਲੇ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਜਾਣੋ ਪੰਜਾਬ-ਹਰਿਆਣਾ ਦਾ ਹਾਲ

Weather Update Punjab: ਆਉਣ ਵਾਲੇ ਕੁਝ ਦਿਨਾਂ 'ਚ ਭਾਰਤ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ 7, 8 ਅਤੇ 9 ਅਕਤੂਬਰ ਨੂੰ ਲਗਾਤਾਰ ਭਾਰੀ ਹੋਣ ਦੀ ਸੰਭਾਵਨਾ ਹੈ। ਬੀਤੇ ਇਕ ਹਫਤੇ ਤੋਂ ਕੋਈ ਵੀ ਬੱਦਲਵਾਈ ਜਾਂ ਮੌਸਮ ਵਿੱਚ ਬਦਲਾਅ ਵੇਖਣ ਨੂੰ ਨਹੀਂ ਮਿਲਿਆ। ਜੇਕਰ ਔਸਤਨ ਤਾਪਮਾਨ ਦੀ ਗੱਲ ਕਰੀਏ ਤਾਂ ਹਰ ਰੋਜ਼ ਦਾ ਔਸਤਨ ਤਾਪਮਾਨ 34 ਡਿਗਰੀ ਦੇ ਆਸਪਾਸ ਨੋਟ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ ...
 • Share this:

  ਪੰਜਾਬ ਵਿੱਚ ਬਾਰਿਸ਼  ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 7 ਅਕਤੂਬਰ ਤੱਕ ਲੁਧਿਆਣਾ ਅਤੇ ਪੰਜਾਬ ਸੂਬੇ ਦੇ ਹੋਰ ਜ਼ਿਲ੍ਹਿਆਂ ਦੇ ਵਿਚਾਲੇ ਬੱਦਲਵਾਈ ਅਤੇ ਕਿਤੇ ਕਿਤੇ ਬਾਰਿਸ਼ ਵੀ ਵੇਖਣ ਨੂੰ ਮਿਲੇਗੀ। ਇਸ ਦੌਰਾਨ ਚੰਡੀਗੜ੍ਹ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਬਾਰਿਸ਼ ਹੋ ਸਕਦੀ ਹੈ। 9 ਅਕਤੂਬਰ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ ਜ਼ਿਲਿਆਂ ‘ਚ ਦੋਆਬਾ ਅਤੇ ਪੂਰਬੀ ਮਾਲਵੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਅਜੇ ਵੀ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਰਾਹਤ ਦੀ ਗੱਲ ਇਹ ਹੈ ਕਿ ਰਾਤ ਦਾ ਤਾਪਮਾਨ ਹੌਲੀ-ਹੌਲੀ ਡਿੱਗਣ ਤੋਂ ਬਾਅਦ ਹੁਣ ਠੰਡ ਵਧਣ ਲੱਗੀ ਹੈ।

  ਹਰਿਆਣਾ ਵਿੱਚ ਬਾਰਿਸ਼  ਚੱਕਰਵਾਤ ਨੋਰੂ ਕਾਰਨ ਬੰਗਾਲ ਦੀ ਖਾੜੀ ਉੱਤੇ ਬਣੇ ਘੱਟ ਦਬਾਅ ਵਾਲੇ ਖੇਤਰ ਅਤੇ ਉੱਤਰੀ ਪਹਾੜੀ ਖੇਤਰ ਵਿੱਚ ਚੱਲ ਰਹੇ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਰਾਜ ਵਿੱਚ ਮੌਸਮ ਬਦਲ ਜਾਵੇਗਾ। ਮੌਸਮ ਵਿੱਚ ਆਈ ਤਬਦੀਲੀ ਕਾਰਨ ਸੂਬੇ ਵਿੱਚ 11 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਦੇ ਮੱਧ ਪ੍ਰਦੇਸ਼ ਤੋਂ ਮੁੜ ਕੇ ਪੱਛਮੀ ਉੱਤਰ ਪ੍ਰਦੇਸ਼ ਦੇ ਰਸਤੇ ਉੱਤਰਾਖੰਡ ਅਤੇ ਨੇਪਾਲ ਵੱਲ ਵਧਣ ਦੀ ਸੰਭਾਵਨਾ ਹੈ।

  ਹਾਲਾਂਕਿ, 6 ਤੋਂ 11 ਅਕਤੂਬਰ ਤੱਕ, ਹਰਿਆਣਾ ਦੇ ਉੱਤਰ ਪੂਰਬੀ ਜ਼ਿਲ੍ਹਿਆਂ ਜਿਵੇਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਸੋਨੀਪਤ, ਪਾਣੀਪਤ, ਗੁਰੂਗ੍ਰਾਮ, ਫਰੀਦਾਬਾਦ, ਪਲਵਲ, ਨੂਹ ਅਤੇ ਐਨਸੀਆਰ ਅਤੇ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

  Published by:Rupinder Kaur Sabherwal
  First published:

  Tags: Chandigarh, Forecast, Haryana, IMD forecast, Weather