ਐਸ. ਸਿੰਘ
ਚੰਡੀਗੜ੍ਹ: ਪੰਜਾਬ ਦੀਆਂ 33 ਕਿਸਾਨ ਯੂਨੀਅਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਰੈਲੀ ਕੀਤੀ। ਇਸ ਰੈਲੀ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਕਿਸਾਨਾਂ ਨੇ ਭਾਗ ਲਿਆ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਣ ਲਈ ਪੁੱਜੀਆਂ। ਦੱਸ ਦੇਈਏ ਕਿ ਸ਼ਨੀਵਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਕਿਸਾਨ ਯੂਨੀਅਨਾਂ ਦੇਸ਼ ਭਰ ਵਿੱਚ ਰਾਜ ਭਵਨਾਂ ਤੱਕ ਮਾਰਚ ਕੱਢ ਰਹੀਆਂ ਹਨ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਦਾ ਆਪਣੇ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਵੱਡੇ ਅੰਦੋਲਨ ਦੀ ਲੋੜ ਹੈ।
ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ 'ਤੇ ਲਟਕਦੀਆਂ ਮੰਗਾਂ ਨੂੰ ਪੂਰਾ ਨਾ ਕਰਨ ਦਾ ਦੋਸ਼ ਲਗਾਇਆ ਹੈ। ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨ ਪਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ। ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ 26 ਨਵੰਬਰ 2020 ਨੂੰ ਸ਼ੁਰੂ ਹੋਇਆ ਸੀ, ਭਾਵੇਂ ਇਹ ਖੇਤੀ ਕਾਨੂੰਨ ਬਾਅਦ ਵਿੱਚ ਰੱਦ ਕਰ ਦਿੱਤੇ ਗਏ ਸਨ, ਪਰ ਸਰਕਾਰ ਕਿਸਾਨਾਂ ਦੀਆਂ ਕਈ ਮੰਗਾਂ ਵੱਲ ਅਜੇ ਵੀ ਧਿਆਨ ਨਹੀਂ ਦੇ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਅੰਦੋਲਨ ਦੌਰਾਨ ਦਰਜ ਕੀਤੇ ਕੇਸ ਅਜੇ ਵੀ ਰੱਦ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਸਰਕਾਰ ਨੇ ਐਮਐਸਪੀ ਦੀ ਗਾਰੰਟੀ ਵੀ ਨਹੀਂ ਦਿੱਤੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਲਖੀਮਪੁਰ ਖੇੜੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿੱਚ ਵੀ ਨਾਕਾਮ ਰਹੀ ਹੈ। ਇਸ ਤੋਂ ਇਲਾਵਾ ਸਾਲ ਪੂਰਾ ਕਰ ਚੁੱਕੇ ਕਿਸਾਨਾਂ ਨੂੰ ਪੈਨਸ਼ਨ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਲੱਗਦਾ ਹੈ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਹੁਣ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ ਹੈ। ਹਾਲਾਂਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਅੰਦੋਲਨ ਕਰਨ ਲਈ ਤਿਆਰ ਹਨ। ਆਗੂਆਂ ਨੇ ਕਿਹਾ ਕਿ ਦਸੰਬਰ ਮਹੀਨੇ ਵਿੱਚ ਸਾਂਝੇ ਮੋਰਚੇ ਦੀ ਇੱਕ ਅਹਿਮ ਮੀਟਿੰਗ ਹੋਵੇਗੀ, ਜਿਸ ਵਿੱਚ ਅਗਲੇਰੇ ਅੰਦੋਲਨ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਰੈਲੀ ਤੋਂ ਬਾਅਦ ਕਿਸਾਨਾਂ ਦਾ ਵਫ਼ਦ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharti Kisan Union, Kisan andolan, Punjab government, Sanyukt kisan Morcha