ਚੰਡੀਗੜ੍ਹ/ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਦੇ ਜਿ਼ਲ੍ਹੇ ਸੰਗਰੂਰ ਵਿੱਚ ਇੱਕ ਮਾਸੂਮ ਬੱਚੇ ਦੀ ਛੱਤ ਤੋਂ ਹੇਠਾਂ ਡਿੱਗ ਜਾਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬੱਚਾ ਏਕਮਜੋਤ ਆਪਣੇ ਘਰ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ, ਜਿਸ ਦੌਰਾਨ ਇਹ ਭਿਆਨਕ ਘਟਨਾ ਵਾਪਰ ਗਈ। ਬੱਚੇ ਦੀ ਉਮਰ 5 ਸਾਲ ਦੱਸੀ ਜਾ ਰਹੀ ਹੈ। ਬੱਚੇ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਜਾਣਕਾਰੀ ਅਨੁਸਾਰ ਘਰ ਦੀ ਛੱਤ ਉਪਰ ਕੋਈ ਬਨੇਰਾ ਨਹੀਂ ਹੈ, ਜਿਸ ਕਾਰਨ ਪਿੰਡ ਗੰਡੇਵਾਲ ਦਾ ਰਹਿਣ ਵਾਲਾ ਇਹ ਬੱਚਾ ਏਕਤਜੋਤ ਜਦੋਂ ਪਤੰਗ ਉਡਾ ਰਿਹਾ ਸੀ ਤਾਂ ਉਸਦਾ ਸੰਤੁਲਨ ਗਿੜ ਗਿਆ ਅਤੇ ਉਹ ਛੱਤ ਤੋਂ ਹੇਠਾਂ ਡਿੱਗ ਗਿਆ। ਬੱਚੇ ਦੇ ਡਿੱਗ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਲਿਜਾਇਆ, ਪਰੰਤੂ ਬੱਚੇ ਦੀ ਉਦੋਂ ਤੱਕ ਜਾਨ ਚਲੀ ਗਈ ਸੀ।
ਪਰਿਵਾਰਕ ਮੈਂਬਰ ਹਰਬੰਸ ਸਿੰਘ ਹੰਸਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੁਝ ਮਹੀਨੇ ਪਹਿਲਾਂ ਹੀ ਉਸ ਦੀ ਲੜਕੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕਾ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Kite flying, Punjab Police, Sangrur