ਚੰਡੀਗੜ੍ਹ: Punjab Budget Session 2022: ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਚੌਥੇ ਦਿਨ ਆਮ ਆਦਮੀ ਪਾਰਟੀ (AAP MLA) ਦੀ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਨੇ ਵਿਰੋਧੀਆਂ ਨੂੰ ਜੰਮ ਕੇ ਰਗੜਾ ਲਾਇਆ। ਮਾਨ ਪਹਿਲੀ ਵਾਰ ਵਿਧਾਨ ਸਭਾ ਸੈਸ਼ਨ ਵਿੱਚ ਬੋਲ ਰਹੀ ਸੀ।
ਉਨ੍ਹਾਂ ਕਿਹਾ ਕਿ ਜਿਹੜੇ ਕੰਮ 70 ਸਾਲਾਂ ਵਿੱਚ ਨਹੀਂ ਹੋਏ ਹਨ, ਉਹ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ 5 ਸਾਲਾਂ ਵਿੱਚ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਹ ਕੰਮ ਨਾ ਕਰ ਸਕੇ ਤਾਂ ਮੈਂ ਸਿਆਸਤ ਛੱਡ ਦੇਵਾਂਗੀ।
ਆਪ ਵਿਧਾਇਕਾ ਨੇ ਵਿਰੋਧੀਆਂ ਨੂੰ ਕਿਹਾ ਕਿ ਜੇਕਰ ਤੁਸੀ ਕੰਮ ਕੀਤੇ ਹੁੰਦੇ ਤਾਂ ਆਮ ਆਦਮੀ ਪਾਰਟੀ ਪੈਦਾ ਹੀ ਨਾ ਹੁੰਦੀ। ਉਨ੍ਹਾਂ ਕਿਹਾ ਕਿ ਉਹ ਅਜੇ ਨਵੀਂ ਹੈ ਅਤੇ ਪਹਿਲੀ ਵਾਰੀ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਖਰੜ ਹਲਕੇ ਵਿੱਚ ਵੀ ਪਾਣੀ ਦਾ ਪੱਧਰ ਹੇਠਾਂ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਾਨੂੰ ਸੁਝਾਅ ਦਿੰਦੇ ਹਨ, ਪਰ ਜਿਨ੍ਹਾਂ ਨੇ ਆਪਣੀ ਸਰਕਾਰ ਸਮੇਂ ਕੰਮ ਨਹੀਂ ਕੀਤਾ ਉਹ ਕੀ ਸੁਝਾਅ ਦੇਣਗੇ।
ਉਨ੍ਹਾਂ ਬਜਟ ਨੂੰ ਸੰਤੁਲਿਤ ਅਤੇ ਸ਼ਾਨਦਾਰ ਦੱਸਦਿਆਂ ਕਿਹਾ ਕਿ ਕਿਹਾ ਕਿ ਪੰਜਾਬ ਨੂੰ ਮੁੜ ਸਰਗਰਮ ਕਰਨ ਅਤੇ ਰੰਗਲਾ ਬਣਾਉਣ ਲਈ ਬਜਟ 'ਚ ਕਈ ਗੱਲਾਂ ਰੱਖੀਆਂ ਗਈਆਂ ਹਨ, ਜਿਹੜੇ ਕੰਮ 70 ਸਾਲਾਂ 'ਚ ਨਹੀਂ ਹੋਏ ਉਨ੍ਹਾਂ ਨੂੰ ਆਪ ਪਾਰਟੀ ਸਿਰ੍ਹੇ ਚੜਾਵੇਗੀ। ਪਿਛਲੀਆਂ ਸਰਕਾਰਾਂ ਨੇ ਨਾ ਸਿੱਖਿਆ, ਨਾ ਸਿਹਤ ਅਤੇ ਭ੍ਰਿਸ਼ਟਾਚਾਰ 'ਤੇ ਕੰਮ ਕੀਤਾ, ਜਿਸ ਕਾਰਨ ਹੀ ਲੋਕਾਂ ਨੇ ਇਨ੍ਹਾਂ ਕੋਲੋਂ ਤੰਗ ਆ ਕੇ ਆਮ ਆਦਮੀ ਪਾਰਟੀ ਦੇ ਰੂਪ 'ਚ ਬਦਲਾਅ ਲਿਆਂਦਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Anmol Gagan Mann, Bhagwant Mann, Punjab government