MLA Baljinder Kaur Violance Case: ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਬਲਜਿੰਦਰ ਕੌਰ (Baljinder Kaur Thapar Case) ਦੇ ਪਤੀ ਸੁਖਰਾਜ ਸਿੰਘ ਵੱਲੋਂ ਕੀਤੀ ਕੁੱਟਮਾਰ ਦਾ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਘਰੇਲੂ ਹਿੰਸਾ ਦੀ ਸ਼ਿਕਾਰ ਆਪ ਵਿਧਾਇਕਾ ਦੀ ਵੀਡੀਓ ਸੋਸ਼ਲ ਮੀਡੀਆ (AAP MLA violance video) *ਤੇ ਤੇਜ਼ੀ ਨਾਲ ਵਾਇਰਲ ਹੋਈ ਹੈ, ਭਾਵੇਂ ਕਿ ਇਹ 2 ਮਹੀਨੇ ਪੁਰਾਣਾ ਮਾਮਲਾ ਹੈ, ਪਰੰਤੂ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਪਾਰਟੀ ਵਿੱਚ ਵੀ ਖਲਬਲੀ ਮੱਚ ਗਈ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਵੀ ਇਸ ਮਾਮਲੇ ਵਿੱਚ ਸੂ ਮੋਟੋ ਲੈ ਕੇ ਕਾਰਵਾਈ ਕਰਦਾ ਵਿਖਾਈ ਦੇ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਬਲਜਿੰਦਰ ਕੌਰ ਘਰੇਲੂ ਹਿੰਸਾ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈ ਸਕਦਾ ਹੈ। ਮਾਮਲੇ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਦੇਖੀ ਹੈ ਅਤੇ ਉਹ ਇਸ ਘਟਨਾ ਦਾ ਖੁਦ ਨੋਟਿਸ ਲਵੇਗੀ। ਕੌਰ ਦਾ ਵਿਆਹ ਫਰਵਰੀ 2019 ਵਿੱਚ ਮਾਝਾ ਖੇਤਰ ਲਈ ਆਪ ਦੇ ਯੂਥ ਵਿੰਗ ਕਨਵੀਨਰ ਸਿੰਘ ਨਾਲ ਹੋਇਆ ਸੀ।
ਕੌਰ ਆਮ ਆਦਮੀ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੈਂਬਰ ਅਤੇ ਪੰਜਾਬ ਵਿੱਚ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਹੈ। ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ ਨਾਲ ਜੁੜੇ ਹੋਣ ਤੋਂ ਬਾਅਦ, ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਅਤੇ ਤਲਵੰਡੀ ਸਾਬੋ ਹਲਕੇ ਤੋਂ 2017 ਦੀਆਂ ਪੰਜਾਬ ਚੋਣਾਂ ਲੜੀਆਂ ਜਿੱਥੇ ਉਸਨੇ 19,293 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।
ਬਲਜਿੰਦਰ ਕੌਰ ਦੇ ਪਤੀ ਵਿਰੁੱਧ ਮੁੱਖ ਮੰਤਰੀ ਤੋਂ ਕਾਰਵਾਈ ਦੀ ਮੰਗ
ਪੰਜਾਬ ਦੀ ਮਹਿਲਾ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਵਿਧਾਇਕ ਬਲਜਿੰਦਰ ਕੌਰ ਨੇ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਉਨ੍ਹਾਂ ਨੇ ਬਲਜਿੰਦਰ ਕੌਰ ਦੇ ਪਤੀ ਸੁਖਰਾਜ ਸਿੰਘ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਲਜਿੰਦਰ ਕੌਰ ਪਾਰਟੀ ਨਾਲ ਜੁੜੀ ਹੋਈ ਹੈ। ਇਸ ਲਈ ਇਸ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਤੋਂ ਕਾਰਵਾਈ ਦੀ ਮੰਗ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Baljinder kaur, Punjab government, Viral video